Friday, October 9, 2026
Home Hoshiarpur ਮਾਰੂ ਰੋਗਾਂ ਤੋਂ ਬਚਾਅ ਲਈ ਬੱਚਿਆਂ ਦਾ ਟੀਕਾਕਰਨ ਜ਼ਰੂਰੀ: ਡਾ. ਮਨਪ੍ਰੀਤ

ਮਾਰੂ ਰੋਗਾਂ ਤੋਂ ਬਚਾਅ ਲਈ ਬੱਚਿਆਂ ਦਾ ਟੀਕਾਕਰਨ ਜ਼ਰੂਰੀ: ਡਾ. ਮਨਪ੍ਰੀਤ

ਹੁਸ਼ਿਆਰਪੁਰ/ਚੱਕੋਵਾਲ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਮਨਪ੍ਰੀਤ ਕੌਰ ਦੀ ਯੋਗ ਅਗਵਾਈ ਵਿਚ ਪੀ.ਐਚ.ਸੀ. ਚੱਕੋਵਾਲ ਅਧੀਨ ਵੱਖ-ਵੱਖ ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿਚ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਸੰਪੂਰਨ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵਚਨਬੱਧ ਹੈ। ਹਰ ਹਫਤੇ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ, ਜਿਸ ਦੌਰਾਨ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਟੀਕੇ ਲਗਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਗਰਭਵਤੀ ਔਰਤਾਂ ਦਾ ਰਜਿਸਟਰੇਸ਼ਨ ਕਰਨ ਤੋਂ ਬਾਅਦ ਉਹਨਾਂ ਦੀ ਸਾਰੀ ਜਾਂਚ ਅਤੇ 2 ਟੀਕੇ ਬਿਲਕੁਲ ਮੁਫ਼ਤ ਲਗਾਏ ਜਾਂਦੇ ਹਨ।

Advertisements

ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਔਰਤਾਂ ਦੀ ਡਿਲੀਵਰੀ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਹੁੰਦੀ ਹੈ ਅਤੇ ਔਰਤਾਂ ਨੂੰ 700 ਰੁਪਏ ਵੀ ਦਿੱਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਬੱਚਿਆਂ ਦੇ ਵੀ ਸਮੇਂ-ਸਮੇਂ ਟੀਕੇ ਲਗਾਏ ਜਾਂਦੇ ਹਨ ਜਿਸ ਦਾ ਮੁੱਖ ਮੰਤਵ ਬੱਚਿਆਂ ਨੂੰ ਮਾਰੂ ਰੋਗਾਂ ਜਿਵੇਂ ਪੋਲੀਓ, ਕਾਲੀ ਖਾਂਸੀ, ਟੀਬੀ, ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ,ਗਲਘੋਟੂ ਅਤੇ ਟੈਟਨਸ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਨੂੰ ਵੀ ਏ.ਐਨ.ਐਮ. ਅਤੇ ਸੀ.ਐਚ.ਓ. ਵੱਲੋਂ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਬੀ.ਈ.ਈ. ਹਰਦੀਪ ਸਿੰਘ ਨੇ ਦੱਸਿਆ ਕਿ ਕਿ ਗਰਭਵਤੀ ਔਰਤਾਂ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਤੇ ਆਪਣੀ ਖੁਰਾਕ ਵਿੱਚ ਹਰੀਆਂ ਸਬਜੀਆਂ, ਫਲਾਂ, ਦਾਲਾਂ, ਚਾਵਲ, ਘਿਓ, ਆਇਓਡੀਨ ਯੁਕਤ ਨਮਕ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਸਰੀਰ ਵਿੱਚ ਖੂਨ ਦੀ ਕਮੀ ਨਾ ਹੋਵੇ।

ਉਹਨਾਂ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਬੱਚਿਆਂ ਵਿੱਚ ਵੱਖਵਾ ਪਾਉਣ ਲਈ ਅਪਨਾਉਣੇ ਚਾਹੀਦੇ ਹਨ ਅਤੇ ਪਹਿਲੇ ਬੱਚੇ ਤੋਂ ਬਾਅਦ ਦੂਜੇ ਬੱਚੇ ਵਿੱਚ ਘੱਟੋ-ਘੱਟ 3 ਸਾਲ ਦਾ ਵਕਫਾ ਹੋਣਾ ਚਾਹੀਦਾ ਹੈ। ਪਰਿਵਾਰ ਭਲਾਈ ਦੇ ਸਾਧਨਾ ਵਿੱਚ ਪੀ.ਪੀ.ਆਈ.ਯੂ.ਸੀ.ਡੀ, ਨਿਰੋਧ, ਕਾਪਰ-ਟੀ, ਅੰਤਰਾ ਟੀਕਾ ਅਤੇ ਛਾਇਆ ਗੋਲੀਆਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਨਵਜੰਮੇ ਬੱਚਿਆਂ ਨੂੰ ਘੱਟੋ ਘੱਟ 6 ਮਹੀਨੇ ਤੱਕ ਮਾਂ ਦਾ ਹੀ ਦੁੱਧ ਪਿਲਾਇਆ ਜਾਵੇ। ਮਾਂ ਦੇ ਦੁੱਧ ਵਿੱਚ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਬੱਚੇ ਨੂੰ ਰੋਗਾਂ ਨਾਲ ਲੜਨ ਦੀ ਤਾਕਤ ਦਿੰਦੇ ਹਨ। ਇਸ ਮੌਕੇ ਏ.ਐਨ.ਐਮ. ਹਰਪ੍ਰੀਤ ਕੌਰ, ਸੀ.ਐਚ.ਓ. ਡਾ. ਨੇਹਾ, ਆਸ਼ਾ ਵਰਕਰ ਰਾਜ ਕੁਮਾਰੀ, ਗਗਨਦੀਪ ਕੌਰ, ਪ੍ਰਵੀਨ ਕੁਮਾਰੀ, ਮਨਜੀਤ ਕੌਰ ਆਦਿ ਹਾਜ਼ਰ ਸਨ

LEAVE A REPLY

Please enter your comment!
Please enter your name here