ਡਿਪਟੀ ਕਮਿਸ਼ਨਰ ਵਲੋਂ ਬੰਦ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ

dc vipul ujawal ji

ਹੁਸ਼ਿਆਰਪੁਰ : ਐਸ.ਸੀ./ਐਸ.ਟੀ. ਐਕਟ ਤਹਿਤ 2 ਅਪਰੈਲ ਨੂੰ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨੂੰ ਸੰਜਮ ਵਰਤਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ•ਾ ਪ੍ਰਸ਼ਾਸ਼ਨ ਨੂੰ ਸਹਿਯੋਗ ਦਿੱਤਾ ਜਾਵੇ।
ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ 2 ਅਪ੍ਰੈਲ ਨੂੰ ਰਾਜ ਅੰਦਰ ਸਾਰੇ ਸਰਕਾਰੀ/ਗੈਰ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਜਾ ਚੁੱਕੇ ਹਨ। ਉਨ•ਾਂ ਦੱਸਿਆ ਕਿ ਜਿਹੜੇ ਸਕੂਲ ਸੀ.ਬੀ.ਐਸ.ਸੀ ਜਾਂ ਆਈ.ਸੀ.ਐਸ.ਈ ਵਲੋਂ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਉਨ•ਾਂ ਸਕੂਲਾਂ ਵਿਚ ਇਹ ਹੁਕਮ ਲਾਗੂ ਨਹੀਂ ਹੋਵੇਗਾ। ਉਨ•ਾਂ ਭਰੋਸਾ ਪ੍ਰਗਟਾਇਆ ਕਿ ਐਸ.ਸੀ. ਭਾਈਚਾਰੇ ਅਤੇ ਹੋਰ ਵੱਖ-ਵੱਖ ਐਸੋਸੀਏਸ਼ਨਾਂ ਵਲੋਂ ਬੰਦ ਦੇ ਸੱਦੇ ਦੌਰਾਨ ਅਮਨ-ਸ਼ਾਂਤੀ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ ਨੂੰ ਤਰਜ਼ੀਹ ਦਿੱਤੀ ਜਾਵੇਗੀ।

Advertisements

LEAVE A REPLY

Please enter your comment!
Please enter your name here