Saturday, October 10, 2026
Home Crime ਪੁਲਿਸ ਵਿਭਾਗ ‘ਚ ਮਚੀ ਹਲਚਲ: ਤਾਇਨਾਤ ਐਸਐਚਓ ਗ੍ਰਿਫ਼ਤਾਰ

ਪੁਲਿਸ ਵਿਭਾਗ ‘ਚ ਮਚੀ ਹਲਚਲ: ਤਾਇਨਾਤ ਐਸਐਚਓ ਗ੍ਰਿਫ਼ਤਾਰ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦਿਹਾਤੀ ਤੋਂ ਇਕ ਖ਼ਬਰ ਸਾਹਮਣੇ ਆਈ ਹੈ, ਜਿਸਨੇ ਪੁਲਿਸ ਵਿਭਾਗ ਵਿੱਚ ਹੜਕੰਪ ਮਚਾ ਦਿੱਤਾ ਹੈ । ਦੱਸ ਦੇਈਏ ਕਿ ਭਿੰਡੀ ਸੈਦਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਐਸਐਚਓ ਨੂੰ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਨੂੰ ਨਸ਼ਟ ਕਰਨ ਦੇ ਅਰੋਪ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਰੋਪੀ ਅਧਿਕਾਰੀ ਦੀ ਪਹਿਚਾਣ ਸ਼ੀਸ਼ਪਾਲ ਸਿੰਘ ਵਜੋਂ ਹੋਈ ਹੈ। ਇਸ ਕਾਰਵਾਈ ਤੋਂ ਬਾਅਦ ਐਸਐਚਓ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਰਿਪੋਰਟਾਂ ਅਨੁਸਾਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਸਬੰਧੀ ਗੰਭੀਰ ਬੇਨਿਯਮੀਆਂ ਦਾ ਪਤਾ ਲੱਗਿਆ ਹੈ। ਜਾਂਚ ਵਿੱਚ ਐਸਐਚਓ ਦੀ ਭੂਮਿਕਾ ਸ਼ੱਕੀ ਦੱਸੀ ਗਈ ਹੈ, ਜਿਸ ਕਾਰਨ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisements

ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮਾਮਲੇ ਵਿੱਚ ਵਿਭਾਗੀ ਕਾਰਵਾਈ ਜਾਰੀ ਹੈ ਅਤੇ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਜਾਂ ਮਿਲੀਭੁਗਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੂਤਰਾਂ ਅਨੁਸਾਰ, ਗ੍ਰਿਫ਼ਤਾਰ ਅਧਿਕਾਰੀ ਨੂੰ ਜਲਦੀ ਹੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਘਟਨਾ ਨੇ ਪੁਲਿਸ ਵਿਭਾਗ ਵਿੱਚ ਹਲਚਲ ਮਚਾ ਦਿੱਤੀ ਹੈ ਅਤੇ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here