Tuesday, October 27, 2026
Home Punjab ਭਗਵੰਤ ਮਾਨ ਨਸ਼ੇ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ: ਖੋਜੇਵਾਲ 

ਭਗਵੰਤ ਮਾਨ ਨਸ਼ੇ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ: ਖੋਜੇਵਾਲ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਾਜਪਾ ਨੇ ਸੂਬਾ ਸਰਕਾਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਘੇਰਿਆ।ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਆਪ ਸਰਕਾਰ ਦੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਅਨੇਕਾਂ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ।ਉਨ੍ਹਾਂਨੇ ਤਾਜੇ ਮਾਮਲੇ ਦਾ ਜਿਕਰ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਪਿੰਡ ਗਾਜੀਪੁਰ ਤੋਂ ਇੱਕ ਵਾਰ ਫਿਰ ਦਿਲ ਦਹਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ,ਜਿੱਥੇ ਨਸ਼ੇ ਦੇ ਕਹਿਰ ਨੇ ਇੱਕ ਹੋਰ ਮਾਂ ਦਾ ਘਰ ਉਜਾੜ ਦਿੱਤਾ। ਇੱਕ ਮਾਂ,ਜਿਸਦੇ ਪਹਿਲਾਂ ਹੀ ਇੱਕ ਪੁੱਤ ਨੂੰ ਨਸ਼ੇ ਨੇ ਨਿਗਲ ਲਿਆ ਸੀ,ਹੁਣ 6 ਮਹੀਨੇ ਦੇ ਅੰਦਰ ਹੀ ਦੂਜੇ ਜਵਾਨ ਪੁੱਤ ਦੀ ਲਾਸ਼ ਨੂੰ ਵੀਰਲੇ ਪਾ ਕੇ ਰੋਣ ਲਈ ਮਜਬੂਰ ਹੋ ਗਈ ਹੈ।ਉਨ੍ਹਾਂ ਕਿਹਾ ਕਿਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 1000 ਦੇ ਵਿਚਕਾਰ ਹੋਵੇਗੀ,ਪਰ ਕਈ ਪਰਿਵਾਰ ਕਾਰਨ ਨਹੀਂ ਦੱਸਦੇ।ਭਾਜਪਾ ਆਗੂਆਂ ਦੇ ਨਾਲ ਪਿੰਡ ਗਾਜੀਪੁਰ ਵਿਖੇ ਦੁੱਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਕਿਹਾ ਕਿ ਪੰਜਾਬ ਚੋਂ ਨਸ਼ਾ ਖਤਮ ਕਰਨ ਦੇ ਚੋਣ ਵਾਅਦੇ ਨਾਲ ਸੱਤਾ ਚ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਾਂ ਕੀ ਖਤਮ ਕਰਨਾ ਸੀ,ਸਗੋਂ ਉਨ੍ਹਾਂ ਦੇ ਰਾਜ ਚ ਨਸ਼ਾ ਹੁਣ ਮਹਾਮਾਰੀ ਦਾ ਰੂਪ ਧਾਰ ਚੁੱਕਿਆ ਹੈ,ਜਿਸ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ।

Advertisements

ਖੋਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।ਆਪ ਸਰਕਾਰ ਦਾ ਨਸ਼ਾ ਵਿਰੋਧੀ ਅਪਰੇਸ਼ਨ ਸੂਬੇ ਚ ਗਤੀ ਹਾਸਲ ਕਰਨ ਚ ਅਸਫਲ ਰਿਹਾ ਹੈ।ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਨਸ਼ਿਆਂ ਦੀ ਓਵਰਡੋਜ਼ ਨਾਲ ਹੋਈ ਮੌਤ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।ਉਨ੍ਹਾਂਨੇ ਕਿਹਾ ਕਿ ਪੰਜਾਬ ਵਿੱਚ ਆਪ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਹਾਲਾਤ ਸੁਧਰਨ ਦੀ ਬਜਾਏ ਵਿਗੜ ਗਈ ਹੈ।ਉਨ੍ਹਾਂ ਕਿਹਾ ਕਿ 15 ਅਗਸਤ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਅਗਲੇ ਸਾਲ ਇਸ ਸਮੇਂ ਤੱਕ ਪੰਜਾਬ ਵਿੱਚੋਂ ਹੈਰੋਇਨ ਦਾ ਖਾਤਮਾ ਕਰ ਦਿੱਤਾ ਜਾਵੇਗਾ ਪਰ ਅਜਿਹਾ ਚਾਰ ਸਾਲਾਂ ਵਿੱਚ ਹੋ ਨਹੀਂ ਸਕਿਆ।ਇਸ ਮੌਕੇ ਤੇ ਸੁਲਤਾਨਪੁਰ ਲੋਧੀ ਦੇ ਮੰਡਲ ਪ੍ਰਧਾਨ ਰਾਕੇਸ਼ ਪੂਰੀ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਯੂਥ ਭਾਜਪਾ ਸੁਲਤਾਨਪੁਰ ਲੋਧੀ ਦੇ ਸ਼ਹਿਰੀ ਪ੍ਰਧਾਨ  ਵਿਨੀ ਸ਼ਰਮਾ, ਸੁਖਦੇਵ ਸਿੰਘ,ਸੁਖਵਿੰਦਰ ਸਿੰਘ, ਕੁਲਦੀਪ ਸਿੰਘ,ਰਵਿੰਦਰ ਜੈਨ, ਹਿਊਮਨ ਰਾਈਟਸ ਸੈੱਲ ਦੇ ਰਾਜਿੰਦਰ ਕੁਮਾਰ ਬਿਸਟ,ਪ੍ਰਿੰਸ ਗਾਜ਼ੀਪੁਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here