Monday, October 5, 2026
Home Crime ਟਰੱਕ ਤੇ ਐਕਟੀਵਾ ਵਿਚਕਾਰ ਜ਼ਬਰਦਸਤ ਟੱਕਰ, 7 ਸਾਲ ਦੀ ਬੱਚੀ ਦੀ ਮੌਕੇ...

ਟਰੱਕ ਤੇ ਐਕਟੀਵਾ ਵਿਚਕਾਰ ਜ਼ਬਰਦਸਤ ਟੱਕਰ, 7 ਸਾਲ ਦੀ ਬੱਚੀ ਦੀ ਮੌਕੇ ‘ਤੇ ਮੌਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਮਕਬੂਲਪੁਰਾ ਚੌਂਕ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਟਰੱਕ ਅਤੇ ਐਕਟੀਵਾ ਦੀ ਜ਼ਬਰਦਸਤ ਟੱਕਰ ਹੋਈ ਹੈ। ਇਸ ਟੱਕਰ ਵਿੱਚ 7 ਸਾਲ ਦੀ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ । 

Advertisements

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੂੰ ਕਰੀਬ 15 ਮਿੰਟ ਪਹਿਲਾਂ ਹਾਦਸੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਅਧਿਕਾਰੀ ਅਮਨਦੀਪ ਕੌਰ ਨੇ ਦੱਸਿਆ ਕਿ ਐਕਟੀਵਾ ਅਤੇ ਟਰੱਕ ਵਿਚਕਾਰ ਹੋਈ ਟੱਕਰ ਦੌਰਾਨ ਬੱਚੀ ਨੂੰ ਗੰਭੀਰ ਚੋਟਾਂ ਆਈਆਂ, ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਬੱਚੀ ਦੀ ਪਹਿਚਾਣ ਮੋਨੀ ਵਜੋਂ ਹੋ ਰਹੀ ਹੈ, ਜੋ ਚੀਮਾ ਸਾਈਡ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।

ਪੁਲਿਸ ਵੱਲੋਂ ਮੌਕੇ ਦੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਹਾਦਸੇ ਨਾਲ ਸੰਬੰਧਿਤ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਵੇਂ ਹੀ ਪੂਰੀ ਜਾਣਕਾਰੀ ਸਾਹਮਣੇ ਆਵੇਗੀ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਦੱਸਿਆ ਕਿ ਟਰੱਕ ਵੱਲੋਂ ਟੱਕਰ ਮਾਰਨ ਤੋਂ ਬਾਅਦ ਐਕਟੀਵਾ ਹੇਠਾਂ ਆ ਗਈ ਅਤੇ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਨੇ ਅਰੋਪ ਲਗਾਇਆ ਕਿ ਟਰੱਕ ਚਾਲਕ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

LEAVE A REPLY

Please enter your comment!
Please enter your name here