Wednesday, October 21, 2026
Home Crime ਅਣਪਛਾਤਿਆਂ ਵੱਲੋਂ ਸੈਰ ਕਰਨ ਗਏ 3 ਲੋਕਾਂ ‘ਤੇ ਫਾਇਰਿੰਗ, 2 ਦੀ ਮੌਤ,...

ਅਣਪਛਾਤਿਆਂ ਵੱਲੋਂ ਸੈਰ ਕਰਨ ਗਏ 3 ਲੋਕਾਂ ‘ਤੇ ਫਾਇਰਿੰਗ, 2 ਦੀ ਮੌਤ, 1 ਦੀ ਹਾਲਤ ਨਾਜ਼ੁਕ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਪਿੰਡ ਭੋਮਾ ਵਿੱਚ ਕੱਲ੍ਹ ਰਾਤ ਇੱਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਸੈਰ ਕਰਨ ਗਏ ਤਿੰਨ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਇਸ ਦੌਰਾਨ ਦੇਰ ਰਾਤ ਮੌਕੇ ‘ਤੇ ਪਹੁੰਚੇ ਐਸਐਸਪੀ ਬਟਾਲਾ ਮਹਿਤਾਬ ਸਿੰਘ ਨੇ ਜਾਂਚ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।  

Advertisements

ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਅਚਾਨਕ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਕਸ਼ਮੀਰ ਸਿੰਘ ਅਤੇ ਜੁਗਰਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ, ਜੁਗਰਾਜ ਸਿੰਘ, ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 

ਬਟਾਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ ਮਹਿਤਾਬ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲੇ ਵਿੱਚ ਕੋਈ ਜਬਰਦਸਤੀ ਜਾਂ ਧਮਕੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਐਸਐਸਪੀ ਨੇ ਕਿਹਾ ਕਿ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ, ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਟੀਮਾਂ ਅਰੋਪੀਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

LEAVE A REPLY

Please enter your comment!
Please enter your name here