Tuesday, October 20, 2026
Home Chandigarh 1 ਮਈ ਤੋਂ ਦੁੱਧ ਦੀ ਕੀਮਤਾਂ ‘ਚ ਹੋਵੇਗਾ ਵਾਧਾ

1 ਮਈ ਤੋਂ ਦੁੱਧ ਦੀ ਕੀਮਤਾਂ ‘ਚ ਹੋਵੇਗਾ ਵਾਧਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਨੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 1 ਮਈ ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।  

Advertisements

ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕਰਨਾ ਅਤੇ ਸੂਬੇ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ​​ਕਰਨਾ ਹੈ।

ਮਿਲਕਫੈੱਡ ਦੇ ਸੂਤਰਾਂ ਅਨੁਸਾਰ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ 2.5 ਲੱਖ ਡੇਅਰੀ ਕਿਸਾਨ ਜੋ ਮਿਲਕਫੈੱਡ ਪਰਿਵਾਰ ਦਾ ਹਿੱਸਾ ਹਨ, ਨੂੰ ਤੁਰੰਤ ਵਧਾਈ ਗਈ ਕੀਮਤ ਦਾ ਲਾਭ ਮਿਲੇਗਾ।

ਇਸ ਵਾਧੇ ਨਾਲ ਡੇਅਰੀ ਫਾਰਮਿੰਗ ਦੀ ਆਮਦਨ ਵਿੱਚ ਸੁਧਾਰ ਹੋਵੇਗਾ ਜਿਸ ਨਾਲ ਪੰਜਾਬ ਦੇ ਲਗਭਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਕਿਸਾਨਾਂ ਤੋਂ ਦੁੱਧ ਖ਼ਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਵੀ ਆਪਣੀਆਂ ਖਰੀਦ ਕੀਮਤਾਂ ਵਿੱਚ ਵਾਧਾ ਕਰਨਾ ਪਵੇਗਾ ਤਾਂ ਜੋ ਇਹ ਕੀਮਤਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ।

ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦਾ ਮੋਹਰੀ ਦੁੱਧ ਸਹਿਕਾਰੀ ਸੰਸਥਾ ਹੈ ਜੋ ਜਿਆਦਾਤਰ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਸਰਗਰਮ ਹੈ। ਦੇਸ਼ ਦੇ ਇਸ ਖੇਤਰ ਦੇ ਉਦਯੋਗ ਵਿੱਚ ਮੋਹਰੀ ਹੋਣ ਦੇ ਨਾਤੇ, ਮਿਲਕਫੈੱਡ ਵੱਲੋਂ ਦੁੱਧ ਖਰੀਦ ਕੀਮਤਾਂ ਵਿੱਚ ਵਾਧੇ ਦਾ ਵਿਆਪਕ ਪ੍ਰਭਾਵ ਪਵੇਗਾ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਵਿੱਚ ਪ੍ਰਤੀ ਮਹੀਨਾ 100 ਕਰੋੜ ਰੁਪਏ ਦਾ ਵਾਧੂ ਲਾਭ ਹੋਵੇਗਾ।

LEAVE A REPLY

Please enter your comment!
Please enter your name here