
ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਤੋਂ ਇਕ ਮੰਦਭਾਗੀ ਮਾਮਲਾ ਸਾਹਮਣੇ ਆਈਆ ਹੈ। ਸੰਗਰੂਰ ਦੇ ਪਿੰਡ ਸ਼ਾਦੀਹਰੀ ਦੇ ਨੌਜਵਾਨ ਨੇ ਆਪਣੇ ਸਾਲੇ ਤੇ ਸਹੁਰੇ ਦੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ।

ਜਿਥੇ ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਮੁਲਜ਼ਮ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ। ਦੋਵਾਂ ਦਾ ਹਮੇਸ਼ਾ ਆਪਸ ਵਿੱਚ ਅਕਸਰ ਝਗੜਾ ਰਹਿੰਦਾ ਸੀ।
ਜਾਣਕਾਰੀ ਅਨੁਸਾਰ ਬੀਤੀ ਰਾਤ ਵੀ ਗੁਰਵਿੰਦਰ ਸਿੰਘ ਦਾ ਸਹੁਰਾ ਲਖਬੀਰ ਸਿੰਘ ਅਤੇ ਉਸ ਦਾ ਸਾਲਾ ਜਗਸੀਰ ਸਿੰਘ ਝਗੜੇ ਨੂੰ ਨਿਪਟਾਉਣ ਲਈ ਉਸ ਦੇ ਪਿੰਡ ਸ਼ਾਦੀਹਰੀ ਪਹੁੰਚੇ ਸਨ ਪਰ ਝਗੜਾ ਸੁਲਝਣ ਦੀ ਬਜਾਏ ਹੋਰ ਵੱਧ ਗਿਆ ਜਿਸ ਕਾਰਨ ਗੁਰਵਿੰਦਰ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।
ਉਸ ਤੋਂ ਬਾਅਦ ਜ਼ਖ਼ਮੀ ਪਿਓ ਪੁੱਤ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਹਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ।











