Saturday, October 10, 2026
Home Chandigarh ED ਨੇ ਮੁਅੱਤਲ DIG Bhullar ਦੇ ਟਿਕਾਣਿਆਂ ਤੋਂ 1.4 ਕਰੋੜ ਦੇ ਅਸਾਸੇ...

ED ਨੇ ਮੁਅੱਤਲ DIG Bhullar ਦੇ ਟਿਕਾਣਿਆਂ ਤੋਂ 1.4 ਕਰੋੜ ਦੇ ਅਸਾਸੇ ਕੀਤੇ ਜ਼ਬਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਈਡੀ ਨੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ, ਐੱਚ ਐੱਸ ਭੁੱਲਰ ਅਤੇ ਉਸ ਨਾਲ ਜੁੜੀਆਂ ਸੰਸਥਾਵਾਂ ਵਿਰੁੱਧ ਹਾਲ ਹੀ ਵਿੱਚ ਮਾਰੇ ਛਾਪਿਆਂ ਦੌਰਾਨ ਮਨੀ ਲਾਂਡਰਿੰਗ ਨਾਲ ਸਬੰਧਤ 1.4 ਕਰੋੜ ਰੁਪਏ ਦੇ ਅਸਾਸੇ ਅਤੇ ਕੁਝ ਦਸਤਾਵੇਜ਼ ਜ਼ਬਤ ਕੀਤੇ ਹਨ। ਈਡੀ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਇਹ ਮਾਮਲਾ ਭੁੱਲਰ ਅਤੇ ਉਸ ਦੇ ਸਾਥੀਆਂ ਵਿਰੁੱਧ ਰਿਸ਼ਵਤਖੋਰੀ ਅਤੇ ਕਥਿਤ ਤੌਰ ’ਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਆਰੋਪਾਂ ਹੇਠ ਦਰਜ ਦੋ ਸੀਬੀਆਈ ਕੇਸਾਂ ਮਗਰੋਂ ਦਰਜ ਕੀਤਾ ਹੈ। ਉਸ ਨੂੰ ਅਕਤੂਬਰ 2025 ਵਿੱਚ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

Advertisements

ਈਡੀ ਨੇ ਬਿਆਨ ਵਿੱਚ ਕਿਹਾ ਕਿ ਛਾਪਿਆਂ ਦੌਰਾਨ 1.4 ਕਰੋੜ ਰੁਪਏ ਦੇ ਅਸਾਸੇ ਜ਼ਬਤ ਅਤੇ ਮਨੀ ਲਾਂਡਰਿੰਗ ਗਤੀਵਿਧੀਆਂ ਨਾਲ ਸਬੰਧਤ ਕਈ ਦਸਤਾਵੇਜ਼ ਬਰਾਮਦ ਕੀਤੇ ਗਏ। ਜਾਂਚ ਤੋਂ ਪਤਾ ਲੱਗਾ ਹੈ ਕਿ ਵੱਖ-ਵੱਖ ਪ੍ਰਾਪਰਟੀ ਡੀਲਰਾਂ ਅਤੇ ਸਬੰਧਤ ਵਿਅਕਤੀਆਂ ਦੇ ਬੈਂਕ ਖਾਤਿਆਂ ਵਿੱਚ ਵੱਡੀ ਨਕਦੀ ਜਮ੍ਹਾਂ ਅਤੇ ਤਬਦੀਲ ਕੀਤੀ ਗਈ ਸੀ, ਜਿਨ੍ਹਾਂ ਕੋਲ ਜ਼ਮੀਨ ਵਿੱਚ ਨਿਵੇਸ਼ ਦੇ ਅਨੁਸਾਰ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਸੀ। ਏਜੰਸੀ ਨੇ ਦੋਸ਼ ਲਗਾਇਆ ਕਿ ਮਗਰੋਂ ਇਨ੍ਹਾਂ ਸ਼ੱਕੀ ਵਿਅਕਤੀਆਂ ਦੇ ਨਾਮ ’ਤੇ ਜਾਇਦਾਦਾਂ ਖ਼ਰੀਦਣ ਲਈ ਫੰਡਾਂ ਦੀ ਵਰਤੋਂ ਕੀਤੀ ਗਈ। ਈ ਡੀ ਅਨੁਸਾਰ ਹਾਲ ਹੀ ਵਿੱਚ ਮਾਰੇ ਗਏ ਛਾਪਿਆਂ ਦੌਰਾਨ ਚੰਡੀਗੜ੍ਹ, ਲੁਧਿਆਣਾ, ਕਪੂਰਥਲਾ, ਮੁਹਾਲੀ ਅਤੇ ਜ਼ੀਰਕਪੁਰ ਵਿੱਚ ਸਥਿਤ ਰਿਹਾਇਸ਼ੀ ਅਤੇ ਖੇਤੀਬਾੜੀ ਜਾਇਦਾਦਾਂ ਸਮੇਤ ਕਈ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

LEAVE A REPLY

Please enter your comment!
Please enter your name here