
ਹੁਸ਼ਿਆਰਪੁਰ/ਚੱਕੋਵਾਲ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਚੱਕੋਵਾਲ ਵਿਖੇ ਆਸ਼ਾ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐੱਸ.ਐਮ.ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਅਹਿਮ ਕੜੀ ਹੈ। ਸਰਕਾਰ ਵੱਲੋਂ 2005 ਤੋਂ ਪੰਜਾਬ ਵਿੱਚ ਆਸ਼ਾ ਵਰਕਰ ਰੱਖਣ ਦੀ ਸ਼ੁਰੂਆਤ ਕੀਤੀ ਗਈ ਸੀ। ਅੱਜ ਆਸ਼ਾ ਵਰਕਰ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਦੇ ਰਹੀਆਂ ਹਨ।

ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਇੱਕ ਆਸ਼ਾ ਵਰਕਰ ਨੇ ਆਪਣੇ ਪਿੰਡ ਵਿੱਚ ਲੋਕਾਂ ਤੱਕ ਪਹੁੰਚ ਬਣਾਈ ਹੁੰਦੀ ਹੈ ਅਤੇ ਉਹ ਲੋਕਾਂ ਤੱਕ ਅਸਾਨੀ ਨਾਲ ਸਿਹਤ ਸੇਵਾਵਾਂ ਪਹੁੰਚਾ ਸਕਦੀ ਹੈ। ਉਹਨਾਂ ਦੱਸਿਆ ਕਿ ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰ ਜੱਚਾ ਬੱਚਾ ਸਿਹਤ ਸਹੂਲਤਾਂ ਵਧੀਆ ਕਰਨ ਲਈ ਰੱਖੀਆਂ ਗਈਆਂ ਸਨ ਪਰ ਅੱਜ ਉਹ ਹਰ ਇੱਕ ਸਿਹਤ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਭਾਗ ਲੈਂਦੀਆਂ ਹਨ। ਇਸ ਮੌਕੇ ਹਰਦੀਪ ਸਿੰਘ ਬੀ.ਈ.ਈ. ਨੇ ਦੱਸਿਆ ਕਿ ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰ ਹਰ ਸਿਹਤ ਪ੍ਰੋਗਰਾਮ ਵਿੱਚ ਵਧੀਆ ਤਰੀਕੇ ਨਾਲ ਡਿਊਟੀ ਨਿਭਾਅ ਰਹੀਆਂ ਹਨ।
ਪੀ.ਐਚ.ਸੀ. ਚੱਕੋਵਾਲ ਦੀਆਂ ਤਿੰਨ ਆਸ਼ਾ ਵਰਕਰਾਂ ਜਿਹਨਾਂ ਨੇ ਸਭ ਤੋਂ ਵੱਧ ਇਨਸੇਂਟਿਵ ਲਏ ਸਨ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਹਨਾਂ ਆਸ਼ਾ ਵਰਕਰਾਂ ਵਿੱਚ ਇੰਦਰਜੀਤ ਕੌਰ ਅੱਜੋਵਾਲ, ਕਮਲਜੀਤ ਕੌਰ ਅੱਜੋਵਾਲ, ਜਸਵਿੰਦਰ ਕੌਰ ਆਦਮਵਾਲ ਨੇ ਸਾਲ 2025-26 ਦੌਰਾਨ ਵਧੀਆ ਪ੍ਰਦਰਸ਼ਨ ਕੀਤਾ। ਉਹਨਾਂ ਆਸ਼ਾ ਵਰਕਰਾਂ ਨੂੰ ਕਿਹਾ ਕਿ ਇਸ ਸਮੇਂ ਲੋਕਾਂ ਨੂੰ ਐਚ.ਪੀ.ਵੀ. ਵੈਕਸੀਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਬੱਚੀਆਂ ਦਾ ਟੀਕਾਕਰਨ ਕਰਵਾਇਆ ਜਾਵੇ।












