
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਮਾਲਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ LASI ਤਜਿੰਦਰ ਕੌਰ ਅਤੇ Asi ਮਨੋਹਰ ਚੰਦ ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਸਰਕਾਰੀ ਹਾਈ ਸਕੂਲ ਆਦਮਵਾਲ ਹੁਸ਼ਿਆਰਪੁਰ ਵਿਖੇ ਵਿਦਿਆਰਥੀਆ ਨਾਲ ਟਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਆਈਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਟਰੈਫਿਕ ਦੇ ਨਵੇਂ ਕਾਨੂੰਨ ਅਨੁਸਾਰ ਕਿਸੇ ਵੀ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀ ਵੱਲੋ ਕੋਈ ਵੀ ਗੇਅਰ ਵਾਲਾ ਵਹੀਕਲ ਨਾ ਚਲਾਉਣ ਅਤੇ ਫ਼ਰਿਸ਼ਤੇ ਸਕੀਮ 2024 ਅਧੀਨ ਰੋਡ ਐਕਸੀਡੈਂਟ ਵਿਚ ਜ਼ਖਮੀਆਂ ਵਿਆਕਤੀਆਂ ਨੂੰ ਮੁਢਲੀ ਸਹਾਇਤਾ ਦੇਣ ਅਤੇ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ। ਸਾਈਬਰ ਕ੍ਰਾਈਮ ਦੁਆਰਾ ਹੋ ਰਹੀਆਂ ਠੱਗੀਆਂ ਤੋ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਨਸ਼ਾ ਤਸਕਰਾ ਦੀ ਜਾਣਕਾਰੀ ਪੁਲਿਸ ਨੂੰ ਦੇਣ ਅਤੇ ਨਸ਼ਾ ਕਰਨ ਵਾਲੇ ਵਿਅਕਤੀਆ ਅਤੇ ਬੱਚਿਆ ਨੂੰ ਨਸ਼ਾ ਛੁਡਾਉਣ ਸਬੰਧਿਤ ਸਹੂਲਤਾ ਬਾਰੇ ਜਾਣਕਾਰੀ ਦਿੱਤੀ ਗਈ ਮੁੱਖ ਅਧਿਆਪਕਾ ਸ਼੍ਰੀਮਤੀ ਸ਼ਰੂਤੀ ਸ਼ਰਮਾ ਨੇ ੳਹਨਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸਮੂਹ ਸਟਾਫ ਮੈਂਬਰ ਰੁਪਿੰਦਰ ਕੌਰ, ਪਰਮਜੀਤ ਸਿੰਘ, ਸ਼ਸ਼ੀ ਕੁਮਾਰ, ਰਚਨਾ ਦੇਵੀ ਆਦਿ ਮੌਜੂਦ ਸਨ।













