ਛਾਉਣੀ ਕਲਾਂ – ਇਰਾਕ ‘ਚ ਮਾਰੇ ਗਏ ਕਮਲਜੀਤ ਦਾ ਹੋਇਆ ਅੰਤਿਮ ਸਸਕਾਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼) ਰਿਪੋਰਟ- ਗੁਰਜੀਤ ਸੋਨੂੰ। ਇਰਾਕ ਵਿੱਚ ਮਾਰੇ ਗਏ ਪਿੰਡ ਛਾਉਣੀ ਕਲਾਂ ਨਿਵਾਸੀ ਕਮਲਜੀਤ ਸਿੰਘ ਪੁੱਤਰ ਸ੍ਰੀ ਪ੍ਰੇਮ ਸਿੰਘ ਦਾ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਹ ਆਪਣੇ ਪਿੱਛੇ  ਮਾਤਾ-ਪਿਤਾ, ਪਤਨੀ ਅਤੇ ਦੋ ਬੱਚੇ ਛੱਡ ਗਏ ਹਨ। ਗੌਰਤਲਬ ਹੈ ਕਿ ਪਿਛਲੇ ਦਿਨੀਂ ਇਰਾਕ ਵਿੱਚ ਮਾਰੇ ਗਏ 39 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਲੈ ਕੇ ਵਿਦੇਸ਼ ਰਾਜ ਮੰਤਰੀ ਜਨਰਲ ਵੀ.ਕੇ. ਸਿੰਘ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਅੰਮ੍ਰਿਤਸਰ ਵਿਖੇ ਪੁੱਜੇ ਸਨ, ਜਿਨ•ਾਂ ਵਿੱਚੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲ•ਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਜ਼ਿਲ•ੇ ਨਾਲ ਸਬੰਧਤ 2 ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਹੁਸ਼ਿਆਰਪੁਰ ਲਿਆਂਦੀਆਂ ਗਈਆਂ ਸਨ। ਪਿੰਡ ਜੈਤਪੁਰ ਨਿਵਾਸੀ ਗੁਰਦੀਪ ਸਿੰਘ ਦਾ ਅੰਤਿਮ ਸਸਕਾਰ 4 ਅਪ੍ਰੈਲ ਨੂੰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

Advertisements

-ਹਲਕਾ ਵਿਧਾਇਕ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਅੰਤਿਮ ਸਸਕਾਰ ‘ਚ ਹੋਏ ਸ਼ਾਮਲ

ਕਮਲਜੀਤ ਸਿੰਘ ਦੇ ਅੰਤਿਮ ਸਸਕਾਰ ਵਿੱਚ ਹਲਕਾ ਵਿਧਾਇਕ ਹੁਸ਼ਿਆਰਪੁਰ ਸੁੰਦਰ ਸ਼ਾਮ ਅਰੋੜਾ, ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਤੋਂ ਇਲਾਵਾ ਐਸ.ਡੀ.ਐਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ ਅਤੇ ਪੀ.ਸੀ.ਐਸ. (ਅੰਡਰ ਟਰੇਨਿੰਗ) ਅਮਿਤ ਸਰੀਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਮ੍ਰਿਤਕ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਲਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਬੇਹੱਦ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰਕ ਮੈਂਬਰਾਂ ਦੇ ਨਾਲ ਖੜ•ੀ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਰਾਕ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ ਕਾਫ਼ੀ ਗੰਭੀਰ ਹਨ ਅਤੇ ਇਸੇ ਗੰਭੀਰਤਾ ਸਦਕਾ ਹੀ ਪੰਜਾਬ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਯੋਗਤਾ ਮੁਤਾਬਿਕ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਇਨ•ਾਂ ਪਰਿਵਾਰਾਂ ਨੂੰ ਕਰੀਬ 20 ਹਜ਼ਾਰ ਰੁਪਏ ਪੈਨਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ।

-ਗੁਰਦੀਪ ਸਿੰਘ ਦਾ ਅੰਤਿਮ ਸਸਕਾਰ ਪਿੰਡ ਜੈਤਪੁਰ ‘ਚ ਅੱਜ ਹੋਵੇਗਾ 

ਸ੍ਰੀ ਅਰੋੜਾ ਨੇ ਕਿਹਾ ਕਿ ਮ੍ਰਿਤਕ ਕਮਲਜੀਤ ਸਿੰਘ ਦੀ ਪਤਨੀ ਜੋ ਕਿ 12ਵੀਂ ਪਾਸ ਹੈ, ਨੂੰ ਨੌਕਰੀ ਦਿਵਾਉਣ ਲਈ ਉਪਰਾਲਾ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਮੰਗ ਵੀ ਕੀਤੀ ਗਈ ਹੈ। ਇਸ ਮੌਕੇ ਤਹਿਸੀਲਦਾਰ ਹੁਸ਼ਿਆਰਪੁਰ ਅਰਵਿੰਦ ਪ੍ਰਕਾਸ਼ ਵਰਮਾ, ਸਰਪੰਚ ਸੁਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਖ਼ਸ਼ੀਅਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here