Saturday, October 17, 2026
Home Crime ਪਟਿਆਲਾ ‘ਚ ਗੁਆਂਢੀ ਨੌਜਵਾਨ ਨੇ ਨਾਬਾਲਗ ਬੱਚੀ ਨਾਲ ਕੀਤਾ ਜਬਰ-ਜਨਾਹ

ਪਟਿਆਲਾ ‘ਚ ਗੁਆਂਢੀ ਨੌਜਵਾਨ ਨੇ ਨਾਬਾਲਗ ਬੱਚੀ ਨਾਲ ਕੀਤਾ ਜਬਰ-ਜਨਾਹ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਤੋਂ ਇਕ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਗੁਆਂਢੀ ਨੌਜਵਾਨ ਨੇ 11 ਸਾਲ ਦੀ ਨਾਬਾਲਗ ਬੱਚੀ ਨਾਲ ਜਬਰ-ਜਨਾਹ ਕੀਤਾ ਹੈ। ਸਥਾਨਕ ਪੁਲੀਸ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੀੜਤਾ ਇੱਕ ਪਰਵਾਸੀ ਮਜ਼ਦੂਰ ਦੀ ਧੀ ਹੈ।

Advertisements

ਫੈਕਟਰੀ ਵਿੱਚ ਕੰਮ ਕਰਨ ਵਾਲੀ ਪੀੜਤਾ ਦੀ ਮਾਂ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਇਹ ਘਟਨਾ ਕੁਝ ਦਿਨ ਪਹਿਲਾਂ ਵਾਪਰੀ ਸੀ। ਉਸ ਨੇ ਦੱਸਿਆ ਕਿ ਜਿਸ ਵੇਲੇ ਇਹ ਵਾਰਦਾਤ ਹੋਈ, ਉਹ ਆਪਣੇ ਬੱਚਿਆਂ ਨੂੰ ਘਰ ਛੱਡ ਕੇ ਕੰਮ ’ਤੇ ਗਈ ਹੋਈ ਸੀ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਦੀ ਪਹਿਚਾਣ ਸ਼ਿਵਾ ਪੁੱਤਰ ਪ੍ਰਭ ਦਿਆਲ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਮੁਲਜ਼ਮ ਉਸੇ ਘਰ ਵਿੱਚ ਬਤੌਰ ਕਿਰਾਏਦਾਰ ਰਹਿ ਰਿਹਾ ਸੀ ਅਤੇ ਪਰਿਵਾਰ ਨਾਲ ਜਾਣ-ਪਛਾਣ ਰੱਖਦਾ ਸੀ।

ਪੀੜਤਾ ਦੀ ਮਾਂ ਨੇ ਅਰੋਪ ਲਾਉਦੇ ਹੋਏ ਕਿਹਾ ਕਿ ਸ਼ਿਵਾ ਉਸ ਦੀ ਨਾਬਾਲਗ ਧੀ ਨੂੰ ਵਰਗਲਾ ਕੇ ਆਪਣੇ ਕਮਰੇ ਵਿੱਚ ਲੈ ਗਿਆ ਅਤੇ ਉੱਥੇ ਉਸ ਨਾਲ ਜਬਰ-ਜਨਾਹ ਕੀਤਾ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਬੱਚੀ ਨੇ ਹੱਡ-ਬੀਤੀ ਆਪਣੀ ਮਾਂ ਨੂੰ ਸੁਣਾਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

ਪੁਲੀਸ ਵੱਲੋਂ ਸਖ਼ਤ ਕਾਰਵਾਈ ਅਨਾਜ ਮੰਡੀ ਪੁਲੀਸ ਸਟੇਸ਼ਨ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS): ਧਾਰਾ 128 ਅਤੇ 76, ਪੋਕਸੋ (POCSO) ਐਕਟ: ਧਾਰਾ 8 ਅਤੇ 12 ਤਹਿਤ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ।

ਸਥਾਨਕ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ਹਿਰ ਵਿੱਚ ਮੁਲਜ਼ਮ ਦੇ ਸੰਭਾਵੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ, ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here