Sunday, October 11, 2026
Home Chandigarh ਹੁਸ਼ਿਆਰਪੁਰ ਸਮੇਤ 7 ਜਿਲ੍ਹਿਆਂ ‘ਚ ਅਗਲੇ 5 ਦਿਨ ਲਗਾਤਾਰ ਮੀਂਹ ਪੈਣ ਦੀ...

ਹੁਸ਼ਿਆਰਪੁਰ ਸਮੇਤ 7 ਜਿਲ੍ਹਿਆਂ ‘ਚ ਅਗਲੇ 5 ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਰਤੀ ਮੌਸਮ ਵਿਭਾਗ ਮੁਤਾਬਕ 2 ਮਈ ਤੋਂ ਪੰਜਾਬ ਅਤੇ ਹਰਿਆਣਾ ਵਿੱਚ 7 ਮਈ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 2, 3, 6 ਤੇ 7 ਮਈ ਨੂੰ ਮੀਂਹ ਪੈ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 2 ਮਈ ਤੋਂ ਸ਼ੁਰੂ ਹੋ ਕੇ ਅਗਲੇ ਪੰਜ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕੁਝ ਥਾਵਾਂ ਉਤੇ ਗਰਜ-ਤੂਫ਼ਾਨ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Advertisements

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਇਸ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਸੱਤ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਰੂਪਨਗਰ ਸ਼ਾਮਲ ਹਨ। 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here