Friday, October 9, 2026
Home Crime ਬੇਕਾਬੂ ਹੋਈ ਕਾਰ ਨੇ ਸੜਕ ‘ਤੇ ਖੜ੍ਹੇ ਲੋਕਾਂ ਨੂੰ ਦਰੜਿਆਂ, 8 ਦੀ...

ਬੇਕਾਬੂ ਹੋਈ ਕਾਰ ਨੇ ਸੜਕ ‘ਤੇ ਖੜ੍ਹੇ ਲੋਕਾਂ ਨੂੰ ਦਰੜਿਆਂ, 8 ਦੀ ਮੌਤ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼ ਦੇ ਅੰਬੇਡਕਰ ਨਗਰ ਵਿੱਚ ਇਕ ਦੁਖਦਾਇਕ ਸੜਕ ਹਾਦਸਾ ਵਾਪਰਿਆ ਹੈ, ਇਸ ਹਾਦਸੇ ਵਿੱਚ ਬੇਕਾਬੂ ਹੋਈ ਕਾਰ ਨੇ ਸੜਕ ‘ਤੇ ਖੜ੍ਹੇ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਰਾਤ 12 ਵਜੇ ਦੇ ਕਰੀਬ ਦੋ ਬਾਈਕਾਂ ਦੀ ਟੱਕਰ ਹੋ ਗਈ, ਜਿਸ ਵਿੱਚ ਦੋਵੇਂ ਸਵਾਰ ਗੰਭੀਰ ਜ਼ਖ਼ਮੀ ਹੋ ਗਏ।

Advertisements

ਲੋਕ ਜ਼ਖ਼ਮੀਆਂ ਦੀ ਮਦਦ ਲਈ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ, ਇੱਕ ਬੇਕਾਬੂ ਸਵਿਫਟ ਡਿਜ਼ਾਇਰ ਕਾਰ ਆਈ ਅਤੇ ਮਦਦ ਕਰਨ ਵਾਲਿਆਂ ਨੂੰ ਦਰੜ ਦਿੱਤਾ। ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਜਲਾਲਪੁਰ ਦੇ ਅਸ਼ਰਫਪੁਰ ਭੂਆ ਭੱਠੇ ਨੇੜੇ ਵਾਪਰਿਆ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਸਾਰੇ ਜ਼ਖ਼ਮੀਆਂ ਨੂੰ ਜਲਾਲਪੁਰ ਸੀਐਚਸੀ ਪਹੁੰਚਾਇਆ। ਉੱਥੇ ਡਾਕਟਰਾਂ ਨੇ ਛੇ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਟਾਂਡਾ ਮੈਡੀਕਲ ਕਾਲਜ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕਾਂ ਦੀ ਪਹਿਚਾਣ ਕੈਫੀ (32), ਉੱਤਮ ਕੁਮਾਰ (24), ਆਦਿਤਿਆ ਕੁਮਾਰ (25), ਲਾਲਚੰਦ (24), ਰਾਜੂ ਗੁਪਤਾ (32) ਅਤੇ ਛੋਟੂ ਵਜੋਂ ਹੋਈ ਹੈ, ਇਹ ਸਾਰੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਹਨ। ਦੋ ਵਿਅਕਤੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ।

LEAVE A REPLY

Please enter your comment!
Please enter your name here