Thursday, October 8, 2026
Home Crime ਸਾਲੇ ਨੇ ਜੀਜੇ ਦਾ ਚਾਕੂ ਮਾਰ ਕੇ ਕੀਤਾ ਕਤਲ

ਸਾਲੇ ਨੇ ਜੀਜੇ ਦਾ ਚਾਕੂ ਮਾਰ ਕੇ ਕੀਤਾ ਕਤਲ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਵਿੱਚ ਮੁਹੱਲਾ ਮੁਰਾਦਪੁਰਾ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਾਲੇ ਨੇ ਅਪਣੇ ਹੀ ਜੀਜੇ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ। ਮ੍ਰਿਤਕ ਦੀ ਪਹਿਚਾਣ ਮੁਕੱਦਰ ਪੁੱਤਰ ਮੁਬਾਰਕ ਵਜੋਂ ਹੋਈ ਹੈ।

Advertisements

ਜਾਣਕਾਰੀ ਅਨੁਸਾਰ ਬੀਤੀ ਰਾਤ ਮੁਕੱਦਰ ਅਪਣੇ ਸਾਲੇ ਰੁਸਮਤ ਅਤੇ ਅਪਣੀ ਪਤਨੀ ਵਿਚਾਲੇ ਹੋ ਰਹੇ ਝਗੜੇ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਸ਼ਰਾਬ ਦੇ ਨਸ਼ੇ ਵਿਚ ਧੁੱਤ ਰੁਸਮਤ ਨੇ ਗੁੱਸੇ ਵਿਚ ਆ ਕੇ ਅਪਣੇ ਜੀਜੇ ਮੁਕੱਦਰ ਦੇ ਢਿੱਡ ਵਿਚ ਚਾਕੂ ਨਾਲ ਵਾਰ ਕਰ ਦਿਤਾ।

ਗੰਭੀਰ ਰੂਪ ਵਿੱਚ ਜ਼ਖ਼ਮੀ ਮੁਕੱਦਰ ਨੂੰ ਤੁਰਤ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿਤਾ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

LEAVE A REPLY

Please enter your comment!
Please enter your name here