Friday, October 9, 2026
Home Punjab ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਕੁਝ ਸਮੇਂ ਤੋਂ ਮਾਨਸਿਕ...

ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਸੀ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ (ਦ ਸਟੈਲਰ ਨਿਊਜ਼)। ਫ਼ਤਹਿਗੜ੍ਹ ਸਾਹਿਬ ਦੇ  ਸਿਵਲ ਹਸਪਤਾਲ ਦੇ ਸਰਕਾਰੀ ਕੁਆਰਟਰ ਵਿਚ ਇਕ 31 ਸਾਲਾ ਮਹਿਲਾ ਡਾਕਟਰ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਮਹਿਲਾ ਦੀ ਪਹਿਚਾਣ ਡਾ. ਰੀਆ ਵਜੋਂ ਹੋਈ ਜੋਂ ਸ਼ਾਦੀ ਸੁਦਾ ਸੀ ਅਤੇ ਬਠਿੰਡਾ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ ਉਸ ਨੇ ਕਰੀਬ ਡੇਢ ਮਹੀਨਾ ਪਹਿਲਾਂ ਹੀ ਐਮ.ਬੀ.ਬੀ.ਐਸ. ਕੀਤੀ ਸੀ ਜਿਸ ਉਪਰੰਤ ਉਸ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਚ ਗਾਇਨਾਕੋਲੋਜਿਸਟ ਵਜੋਂ ਨਿਯੁਕਤੀ ਪੱਤਰ ਮਿਲਿਆ ਸੀ। ਉਹ ਹਸਪਤਾਲ ਦੇ ਸਰਕਾਰੀ ਕੁਆਰਟਰ ਵਿਚ ਰਹਿੰਦੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਜਾਂਚ ਲਈ ਮੌਕੇ ’ਤੇ ਪਹੁੰਚ ਗਏ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦਸਿਆ ਕਿ ਉਨ੍ਹਾਂ ਨੂੰ ਹਸਪਤਾਲ ਵਲੋਂ ਸੂਚਨਾ ਮਿਲੀ ਸੀ ਕਿ ਇਕ ਡਾਕਟਰ ਨੇ ਆਪਣੇ ਕੁਆਰਟਰ ਵਿਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ, ਜਿਸ ਉਪਰੰਤ ਸਹਾਇਕ ਥਾਣੇਦਾਰ ਪ੍ਰਿਥਵੀ ਰਾਜ ਨੂੰ ਮੌਕੇ ’ਤੇ ਭੇਜਿਆ ਗਿਆ। ਪੁਲੀਸ ਨੇ ਦੱਸਿਆ ਕਿ ਹਸਪਤਾਲ ਦੇ ਸਟਾਫ਼ ਵਲੋਂ ਡਾਕਟਰ ਨੂੰ ਜਦੋਂ ਅੱਜ ਵਾਰ-ਵਾਰ ਫ਼ੋਨ ਕੀਤਾ ਗਿਆ ਅਤੇ ਕੋਈ ਜਵਾਬ ਨਾ ਮਿਲਿਆ ਤਾਂ ਇਕ ਕਰਮਚਾਰੀ ਉਸ ਦੀ ਰਿਹਾਇਸ਼ ’ਤੇ ਪਹੁੰਚਿਆ ਜਿਥੇ ਉਸ ਨੇ ਮਹਿਲਾ ਡਾਕਟਰ ਨੂੰ ਲਟਕਦੇ ਦੇਖਿਆ ਜਿਸ ਨੇ ਤੁਰੰਤ ਹਸਪਤਾਲ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਉਨ੍ਹਾਂ ਦੱਸਿਆ ਕਿ ਮੌਕੇ ’ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਜਿਸ ਕਾਰਨ ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕੇ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਪਤਾ ਲੱਗਾ ਹੈ ਕਿ ਉਹ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿਤਾ ਗਿਆ ਹੈ ਜਿਨ੍ਹਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here