Tuesday, October 13, 2026
Home Hoshiarpur ਡੇਅਰੀ ਵਿਕਾਸ ਵਿਭਾਗ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 11 ਮਈ ਤੋਂ

ਡੇਅਰੀ ਵਿਕਾਸ ਵਿਭਾਗ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 11 ਮਈ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 11 ਮਈ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ ਲੜਕੀਆਂ ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ।

Advertisements

ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 9 ਮਈ ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਜੋ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ਅਤੇ 9872277136 ‘ਤੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here