Saturday, October 17, 2026
Home Crime ਨੌਜਵਾਨਾਂ ਨੇ ਹਥਿਆਰ ਨਾਲ ਨੌਜਵਾਨ ਤੇ ਕੀਤਾ ਹਮਲਾ, ਹੋਈ ਮੌਤ

ਨੌਜਵਾਨਾਂ ਨੇ ਹਥਿਆਰ ਨਾਲ ਨੌਜਵਾਨ ਤੇ ਕੀਤਾ ਹਮਲਾ, ਹੋਈ ਮੌਤ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ 15 ਸਾਲ ਦੇ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ, ਜਦਕਿ ਇੱਕ ਹੋਰ 16 ਸਾਲ ਦਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸੰਗਰੂਰ ਦੇ ਪਟਿਆਲਾ ਗੇਟ ਬਾੜੇ ਇਲਾਕੇ ਵਿੱਚ ਵਾਪਰੀ, ਜਿੱਥੇ ਕੁਝ ਨੌਜਵਾਨਾਂ ਵੱਲੋਂ ਤਿੱਖੇ ਹਥਿਆਰ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ 15 ਸਾਲ ਦੇ ਅਰਸਦੀਪ ਸਿੰਘ ਲੜਕੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦੀ ਨਾਜੁਕ ਹਾਲਤ ਨੂੰ ਦੇਖਦਿਆਂ ਉਸਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਅਨੁਸਾਰ ਜਖਮੀ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸੰਗਰੂਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਡੀਐਸਪੀ ਸੰਜੀਵ ਸਿੰਘਲਾ ਆਪਣੀ ਟੀਮ ਸਮੇਤ ਜਾਂਚ ਵਿੱਚ ਜੁਟੇ ਹੋਏ ਹਨ।

ਮ੍ਰਿਤਕ ਦੇ ਪਿਤਾ ਨੇ ਦੁੱਖੀ ਮਨ ਨਾਲ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਅਰੋਪੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

LEAVE A REPLY

Please enter your comment!
Please enter your name here