
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ ਦਿਨ-ਪ੍ਰਤੀ- ਦਿਨ ਵਧ ਰਿਹਾ ਹੈ। ਜਿਸ ਕਾਰਨ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਇਨ੍ਹਾਂ ਅਵਾਰਾ ਕੁੱਤਿਆਂ ਦੇ ਕਾਰਨ ਕਈ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਖਰਲ ਖ਼ੁਰਦ ਵਿੱਚ 8 ਸਾਲਾ ਦੀ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਆਪਣਾ ਸ਼ਿਕਾਰ ਬਣਾਇਆ। ਜਿਸਦੀ ਦਰਦਨਾਕ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਸਵੇਰੇ ਅੱਠ ਵਜੇ 8 ਸਾਲਾ ਸਲੋਨੀ ਆਪਣੇ ਘਰੋਂ ਬਾਹਰ ਨਿਕਲੀ ਸੀ ਅਤੇ ਰਸਤੇ ’ਚ ਉਸ ਨੂੰ ਅਵਾਰਾ ਕੁੱਤਿਆਂ ਨੇ ਘੇਰ ਲਿਆ ਅਤੇ ਉਸਨੂੰ ਨੋਚ ਨੋਚ ਕੇ ਖਾਦਾ। ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਤੋਂ ਬਾਅਦ ਜਦੋਂ ਬੱਚੀ ਦੇ ਘਰ ਵਾਲਿਆਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਬੱਚੀ ਰਸਤੇ ’ਚ ਪਈ ਹੋਈ ਮਿਲੀ। ਜਿਸ ਨੂੰ ਤੁਰੰਤ ਹਸਪਤਾਲ ਲੈ ਕੇ ਜਾਇਆ ਗਿਆ। ਪਰ ਹਸਪਤਾਲ ’ਚ ਡਾਕਟਰਾਂ ਨੂੰ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ।
ਫਿਲਹਾਲ ਇਸ ਮਾਮਲੇ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦੂਜੇ ਪਾਸੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।












