
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਤਾਂ ਅਤੇ ਜ਼ਿਲ਼੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰ ਬਲਾਕ ਮੁਕੇਰੀਆਂ ਦੇ ਪਿੰਡ ਡੁਗਰੀ ਅਵਾਣਾ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਲਈ ਵੱਖ-ਵੱਖ ਸਿਖਿਆਤਮਕ ਤੇ ਮਨੋਰੰਜਨ ਗਤੀਵਿਧੀਆਂ ਜਿਵੇਂ ਕਿ ਚਿੱਤਕਾਰੀ ਮੁਕਾਬਲੇ, ਕਵਿਤਾ ਪਾਠ, ਕਹਾਣੀ ਸੁਣਾਉਣ ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ ਗਏ।

ਬੱਚਿਆ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ , ਪੌਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਗਤੀਵਿਧੀਆਂ ਦੌਰਾਨ ਬੱਚਿਆਂ ਨੂੰ ਖੇਡਾਂ, ਗਰੁੱਪ ਐਕਟਿਵਿਆਂ ਅਤੇ ਕਲਾਸਰੂਪ ਸੈਸ਼ਨਾਂ ਰਾਹੀ ਸਫਾਈ, ਅਨੁਸ਼ਾਸ਼ਨ, ਆਪਸੀ ਸਹਿਯੋਗ ਅਤੇ ਨੈਤਿਕ ਮੁੱਲਾਂ ਬਾਰੇ ਜਾਣਕਾਰੀ ਦਿੱਤੀ ਗਈ। ਵਰਕਰਾਂ ਵੱਲੋਂ ਬੱਚਿਆਂ ਨੂੰ ਪਿਆਰ ਭਰੇ ਢੰਗ ਨਾਲ ਸਿੱਖਣ ਅਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆਂ। ਇਸ ਮੌਕੇ ਬੱਚਿਆਂ ਦੀ ਮਾਨਸਿਕ , ਸਰੀਰਿਕ ਅਤੇ ਸਮਾਜਿਕ ਵਿਕਾਸ ਉੱਤੇ ਖਾਸ ਧਿਆਨ ਦਿੱਤਾ ਗਿਆਂ ।
ਇਸ ਮੌਕੇ ‘ਤੇ ਆਂਗਣਵਾੜੀ ਕੇਂਦਰਾ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਮੁੱਚੇ ਵਿਕਾਸ ਬੋਧਿਕ , ਭਾਵਨਾਤਮਕ ਅਤੇ ਸਮਾਜਕ ਪੱਖਾਂ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ।











