Monday, October 5, 2026
Home Chandigarh ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਨਗਰ ਨਿਗਮ ਤੇ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਇਹ ਹੁਕਮ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7-ਏ ਅਧੀਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ‘ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਮਨਜੀਤ ਸਿੰਘ ਬਰਾੜ, ਆਈਏਐਸ ਦੇ ਦਸਤਖਤ ਹਨ।

Advertisements

ਜਿਨ੍ਹਾਂ ਨਗਰ ਨਿਗਮਾਂ ਵਿੱਚ ਚੋਣਾਂ ਹੋਣਗੀਆਂ ਉਨ੍ਹਾਂ ਵਿੱਚ ਬਟਾਲਾ (ਗੁਰਦਾਸਪੁਰ), ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਐਸਏਐਸ ਨਗਰ (ਮੁਹਾਲੀ), ਬਠਿੰਡਾ, ਅਬੋਹਰ (ਫਾਜ਼ਿਲਕਾ), ਮੋਗਾ ਅਤੇ ਬਰਨਾਲਾ ਸ਼ਾਮਲ ਹਨ। ਸਥਾਨਕ ਸਰਕਾਰਾਂ ਵਿਭਾਗ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਰਾਜ ਚੋਣ ਕਮਿਸ਼ਨ ਅਤੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਹਨ ਤਾਂ ਜੋ ਚੋਣ ਪ੍ਰਕਿਰਿਆ ਸਮੇਂ ਸਿਰ ਸ਼ੁਰੂ ਕੀਤੀ ਜਾ ਸਕੇ।

ਪੰਜਾਬ ਚੋਣ ਕਮਿਸ਼ਨਰ ਨੇ ਨਿਗਮ ਚੋਣਾਂ ਨੂੰ ਲੈ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੋਣਾਂ 13 ਤਰੀਕ ਤੋਂ ਲੈ ਕੇ 29 ਮਈ ਤੱਕ ਹੋਣਗੀਆਂ। ਉਨ੍ਹਾਂ ਦੱਸਿਆ ਕਿ 13 ਮਈ ਨੂੰ ਨਾਮਜ਼ਦਗੀਆਂ ਸ਼ੁਰੂ ਹੋਣਗੀ, ਜਦਕਿ 16 ਮਈ ਨੂੰ ਸ਼ਾਮ 3 ਵਜੇ ਤੋਂ ਬਾਅਦ ਨਾਮਜ਼ਦਗੀ ਨਹੀਂ ਲਈ ਜਾਵੇਗੀ। ਇਸਤੋਂ ਬਾਅਦ 18 ਤਰੀਕ ਨੂੰ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 19 ਮਈ ਨੂੰ ਜੇਕਰ ਕੋਈ ਵੀ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਹ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ 26 ਮਈ ਨੂੰ ਨਿਗਮ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ।

LEAVE A REPLY

Please enter your comment!
Please enter your name here