
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਨੌਜਵਾਨ ਰਣ ਸਿੰਘ ਦੀ ਅਚਾਨਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਰਣ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ।

ਰਣ ਸਿੰਘ ਨੇ ਖੇਡ ਜਗਤ ਵਿੱਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਸੀ। ਉਸ ਨੇ ਆਸਟਰੇਲੀਆ ਸਮੇਤ ਕਈ ਹੋਰ ਦੇਸ਼ਾਂ ਵਿੱਚ ਅਨੇਕਾਂ ਕੌਮਾਂਤਰੀ ਪੱਧਰ ਦੇ ਖਿਤਾਬ ਆਪਣੇ ਨਾਮ ਕੀਤੇ ਸਨ। ਇਸ ਹੋਣਹਾਰ ਖਿਡਾਰੀ ਦੀ ਬੇਵਕਤੀ ਮੌਤ ਕਾਰਨ ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ।












