
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਸੀਮਾ ਸੁਰੱਖਿਆ ਬਲ (BSF) ਕੈਂਪ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿਚ ਪੁਲਿਸ ਵੱਲੋਂ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਮਾਮਲੇ ਨਾਲ ਜੁੜੇ ਇੱਕ ਹੋਰ ਮੁਲਜ਼ਮ ਨੂੰ ਜੋ ਕਿ ਜ਼ੀਰਕਪੁਰ ਦਾ ਟੈਕਸੀ ਡਰਾਈਵਰ ਹੈ, ਉਸਨੂੰ ਗ੍ਰਿਫਤਾਰ ਕਰ ਲਿਆ ਹੈ।

ਜਿਸ ਦੀ ਪਛਾਣ ਉਮਾਰਦੀਨ ਵਜੋਂ ਹੋਈ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਉਮਾਰਦੀਨ ਨੇ ਆਈਈਡੀ ਨੂੰ ਰੱਖਿਆ ਸੀ। ਉਹ ਕੁਝ ਸਮੇਂ ਤੋਂ ਜ਼ੀਕਰਪੁਰ ਦੇ ਨੇੜਲੇ ਦੇ ਪਿੰਡ ਵਿਚ ਰਹਿ ਰਿਹਾ ਸੀ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਮੁੱਖ ਮੁਲਜ਼ਮ ਅਨਿਲ ਸ਼ਰਮਾ, ਯੂਪੀ (UP News) ਦਾ ਰਹਿਣ ਵਾਲਾ ਹੈ। ਮੁੱਖ ਮੁਲਜ਼ਮ ਤੋਂ ਇਲਾਵਾ ਪੁਲਿਸ ਨੇ ਇੱਕ ਹੋਰ ਸ਼ੱਕੀ ਨੂੰ ਵੀ ਹਿਰਾਸਤ ਵਿਚ ਲਿਆ। ਪੁਲਿਸ ਵੱਲੋਂ ਧਮਾਕੇ ਮਾਮਲੇ ਵਿਚ ਮੁਲਜ਼ਮਾਂ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਧਮਾਕੇ ਪਿੱਛੇ ਸਾਜਿਸ਼ ਤੇ ਵੱਖ ਵੱਖ ਪਹਿਲੂਆਂ ਨੂੰ ਖੰਗਾਲਿਆ ਜਾ ਰਿਹਾ ਹੈ। ਦੱਸ ਦਈਏ ਕਿ ਹੁਣ ਤੱਕ ਇਸ ਮਾਮਲੇ ਵਿੱਚ ਪੁਲਿਸ ਵੱਲੋਂ 17 ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਚੁੱਕੀ ਹੈ।
ਦੱਸ ਦਈਏ ਕਿ ਜਲੰਧਰ ਵਿਚ 5 ਮਈ ਨੂੰ ਬੀਐਸਐਫ ਹੈਡਕੁਆਰਟਰ ਦੇ ਬਾਹਰ ਇੱਕ ਸਕੂਟਰੀ ਦੇ ਵਿੱਚ ਆਈਈਡੀ ਧਮਾਕਾ ਹੋਇਆ ਸੀ। ਘਟਨਾ ਰਾਤ 8 ਵਜੇ ਦੇ ਕਰੀਬ ਵਾਪਸੀ ਸੀ। ਅਧਿਕਾਰੀਆਂ ਨੇ ਕਿਹਾ ਸੀ ਕਿ ਧਮਾਕੇ ਵਿੱਚ ਸਕੂਟਰੀ ਪੂਰੀ ਤਰ੍ਹਾਂ ਤਬਾਹ ਹੋ ਗਈ।
ਕਦੋਂ ਹੋਇਆ ਸੀ ਧਮਾਕਾ ?
ਕਾਬਿਲੇਗੌਰ ਹੈ ਕਿ 5 ਮਈ ਨੂੰ, ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਪੰਜਾਬ ਫਰੰਟੀਅਰ ਹੈੱਡਕੁਆਰਟਰ ਦੇ ਬਾਹਰ ਇੱਕ ਸਕੂਟਰ ਵਿੱਚ ਧਮਾਕਾ ਹੋਇਆ। ਇਹ ਘਟਨਾ ਰਾਤ 8 ਵਜੇ ਦੇ ਕਰੀਬ ਵਾਪਰੀ। ਕੋਈ ਵੀ ਮਾਰਿਆ ਨਹੀਂ ਗਿਆ। ਬੀਐਸਐਫ ਹੈੱਡਕੁਆਰਟਰ ਜਲੰਧਰ ਸ਼ਹਿਰ ਨੂੰ ਅੰਮ੍ਰਿਤਸਰ-ਦਿੱਲੀ ਹਾਈਵੇਅ ਨਾਲ ਜੋੜਨ ਵਾਲੀ ਸੜਕ ‘ਤੇ ਸਥਿਤ ਹੈ। ਘਟਨਾ ਤੋਂ ਤੁਰੰਤ ਬਾਅਦ, ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਬੀਐਸਐਫ ਦੇ ਪੰਜਾਬ ਫਰੰਟੀਅਰ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਧਮਾਕੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਅਣਪਛਾਤਾ ਵਿਅਕਤੀ ਆਪਣੀ ਜਾਨ ਬਚਾਉਣ ਲਈ ਭੱਜਦਾ ਦਿਖਾਈ ਦੇ ਰਿਹਾ ਹੈ। ਧਮਾਕੇ ਨੇ ਇੱਕ ਸਕੂਟਰ ਅਤੇ ਇੱਕ ਟ੍ਰੈਫਿਕ ਸਿਗਨਲ ਖੰਭੇ ਨੂੰ ਨੁਕਸਾਨ ਪਹੁੰਚਾਇਆ ਅਤੇ ਦੁਕਾਨ ਦੀਆਂ ਖਿੜਕੀਆਂ ਟੁੱਟ ਗਈਆਂ।












