Monday, October 5, 2026
Home Chandigarh ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ 25 ਤੋਂ 27 ਮਈ ਤੱਕ ਹੜਤਾਲ...

ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ 25 ਤੋਂ 27 ਮਈ ਤੱਕ ਹੜਤਾਲ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੀਆਰਟੀਸੀ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਦੇ ਖਿਲਾਫ ਇੱਕ ਵਾਰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਹੱਕੀਂ ਮੰਗਾਂ ਦੇ ਚੱਲਦੇ ਪੰਜਾਬ ਭਰ ਦੇ ਵੱਖ ਵੱਖ ਡਿਪੂਆਂ ’ਤੇ ਗੇਟ ਰੈਲੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਦੱਸ ਦਈਏ ਕਿ 18 ਮਈ ਨੂੰ ਠੇਕਾ ਮੁਲਾਜ਼ਮ ਸੰਕੇਤਕ ਹੜਤਾਲ ਕਰਨਗੇ। ਇਸੇ ਦੇ ਚੱਲਦੇ ਠੇਕਾ ਮੁਲਾਜ਼ਮਾਂ ਨੇ ਲੁਧਿਆਣਾ ਦੇ ਡੀਪੂ ਤੋਂ ਗੇਟ ਰੈਲੀ ਕੱਢ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਵੀ ਕੀਤਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ  ਸਾਲਾਂ ਤੋਂ ਹੀ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਦੇ ਆ ਰਹੇ ਹਨ।  ਮੁਲਾਜ਼ਮਾਂ ਦਾ ਇਹ ਵੀ ਕਹਿਣਾ ਹੈ ਕਿ ਇਨ੍ਹਾਂ ਧਰਨਾ ਪ੍ਰਦਰਸ਼ਨੀਆਂ ਦੇ ਦੌਰਾਨ ਉਹਨਾਂ ਦੇ ਕਈ ਮੁਲਾਜ਼ਮਾਂ ’ਤੇ ਮਾਮਲੇ ਵੀ ਦਰਜ ਕੀਤੇ ਹਨ ਉਹ ਹਜੇ ਵੀ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ 25 26,27 ਤਰੀਕ ਨੂੰ ਉਹ ਮੁਕੰਮਲ ਤੌਰ ਤੇ ਹੜਤਾਲ ’ਤੇ ਜਾ ਰਹੇ ਹਨ।   ਸੰਗਰੂਰ ’ਚ ਪੀਆਰਟੀਸੀ ਦੇ ਆਗੂਆਂ ਨੇ ਦੱਸਿਆ ਕਿ 28 ਨਵੰਬਰ ਨੂੰ ਉਨ੍ਹਾਂ ਦੇ ਸਾਥੀਆਂ ਵੱਲੋਂ ਆਪਣੀਆਂ ਹੱਕੀਂ ਮੰਗਾਂ ਦੇ ਚੱਲਦੇ ਰੋਸ ਪ੍ਰਦਰਸ਼ਨ ਕੀਤਾ ਸੀ ਜਿਨ੍ਹਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ’ਤੇ ਪਰਚੇ ਵੀ ਦਰਜ ਕੀਤੇ। ਉਹ ਕੋਈ ਅਪਰਾਧੀ ਨਹੀਂ ਹਨ ਅਤੇ ਸਰਕਾਰ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਮੀਟਿੰਗ ਦਾ ਨਤੀਜਾ ਹਰ ਵਾਰ ਬੇਸਿੱਟਾ ਹੀ ਨਿਕਲ ਕਰ ਰਹੀ ਹੈ। ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਗੇਟ ਰੈਲੀਆਂ ਕੀਤੀਆਂ ਗਈਆਂ ਕਿਉਂਕਿ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ ਹੈ। ਠੇਕਾ ਮੁਲਾਜ਼ਮਾਂ ਦਾ ਇਹ ਵੀ ਕਹਿਣਾ ਹੈ ਕਿ ਜੇਲ੍ਹ ’ਚ ਬੰਦ ਮੁਲਾਜ਼ਮ ਦੇ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਦੇ ਨਿੱਕੇ-ਨਿੱਕੇ ਬੱਚੇ ਹਨ।  ਪਰ ਸਰਕਾਰ ਉਨ੍ਹਾਂ ਦੇ ਧੱਕੇਸ਼ਾਹੀ ਕਰ ਰਹੀ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦੀ ਤੋਂ ਜਲਦੀ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।   

Advertisements

LEAVE A REPLY

Please enter your comment!
Please enter your name here