Monday, October 26, 2026
Home Crime ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ 3 ਹਵਾਲਾਤੀਆਂ ਨੇ ਜੇਲ੍ਹ ਸੁਪਰਿੰਟੈਂਡੈਂਟ ‘ਤੇ ਤੇਜ਼ਧਾਰ...

ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ 3 ਹਵਾਲਾਤੀਆਂ ਨੇ ਜੇਲ੍ਹ ਸੁਪਰਿੰਟੈਂਡੈਂਟ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਬਚਾਉਣ ਆਇਆ ਗਨਮੈਨ ਵੀ ਜ਼ਖਮੀ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਿੰਨ ਹਵਾਲਾਤੀਆਂ ਨੇ ਜੇਲ੍ਹ ਸੁਪਰਿੰਟੈਂਡੈਂਟ ਦਲਵੀਰ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਉਨ੍ਹਾਂ ਨੂੰ ਬਚਾਉਣ ਆਇਆ ਉਸ ਦਾ ਗਨਮੈਨ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਹੈ।

Advertisements

ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਜੇਲ੍ਹ ਸੁਪਰਿੰਟੈਂਡੈਂਟ ਦਲਵੀਰ ਸਿੰਘ ਜੇਲ੍ਹ ਦੇ ਅੰਦਰ ਮੌਜੂਦ ਸਨ। ਅਚਾਨਕ ਤਿੰਨ ਹਵਾਲਾਤੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਦੇ ਹੱਥਾਂ ਵਿੱਚ ਤਿੱਖੀਆਂ ਅਤੇ ਨੁਕੀਲੀਆਂ ਚੀਜ਼ਾਂ ਸਨ, ਜਿਨ੍ਹਾਂ ਨਾਲ ਉਹ ਜੇਲ੍ਹ ਅਧਿਕਾਰੀ ‘ਤੇ ਵਾਰ ਕਰਨ ਲੱਗੇ।

ਆਪਣੇ ਅਧਿਕਾਰੀ ਨੂੰ ਖਤਰੇ ਵਿੱਚ ਦੇਖ ਕੇ ਉਨ੍ਹਾਂ ਦਾ ਸਰਕਾਰੀ ਗਨਮੈਨ ਬਚਾਅ ਲਈ ਅੱਗੇ ਆਇਆ। ਆਰੋਪੀਆਂ ਨੇ ਗਨਮੈਨ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜੇਲ੍ਹ ਸਟਾਫ ਨੇ ਤੁਰੰਤ ਦਖ਼ਲ ਦੇ ਕੇ ਹਮਲਾਵਰ ਹਵਾਲਾਤੀਆਂ ਨੂੰ ਕਾਬੂ ਕਰ ਲਿਆ।

ਜ਼ਖਮੀ ਗਨਮੈਨ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜੇਲ੍ਹ ਦੇ ਅੰਦਰ ਸਰਕਾਰੀ ਡਿਊਟੀ ‘ਤੇ ਤੈਨਾਤ ਅਧਿਕਾਰੀ ‘ਤੇ ਹੋਏ ਇਸ ਹਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਪੁਲਿਸ ਹਰਕਤ ਵਿੱਚ ਆ ਗਈ। ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਤਿੰਨਾਂ ਹਮਲਾਵਰ ਹਵਾਲਾਤੀਆਂ ਖ਼ਿਲਾਫ਼ ਜਾਨਲੇਵਾ ਹਮਲਾ ਕਰਨ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪੈਦਾ ਕਰਨ ਸਮੇਤ ਕਈ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ।

ਆਰੋਪੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਥਾਣਾ ਕੈਂਟ ਦੇ ਐਸਐਚਓ ਰਘਵੀਰ ਸਿੰਘ ਬੰਗੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸੁਪਰਿੰਟੈਂਡੈਂਟ ਦਲਵੀਰ ਸਿੰਘ ‘ਤੇ ਤਿੰਨ ਹਵਾਲਾਤੀਆਂ ਵੱਲੋਂ ਹਮਲਾ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਵਿਚਕਾਰ-ਬਚਾਅ ਕਰਨ ਆਇਆ ਉਨ੍ਹਾਂ ਦਾ ਗਨਮੈਨ ਜ਼ਖਮੀ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਅਰੋਪੀਆਂ ਖ਼ਿਲਾਫ਼ ਕੈਂਟ ਥਾਣੇ ਵਿੱਚ ਕੇਸ ਦਰਜ ਕਰਕੇ ਉਨ੍ਹਾਂ ਨੂੰ ਨਾਮਜ਼ਦ ਕਰ ਲਿਆ ਗਿਆ ਸੀ। ਕੱਲ੍ਹ ਅਦਾਲਤ ਨੇ ਤਿੰਨਾਂ ਅਰੋਪੀਆਂ ਦਾ 5 ਦਿਨ ਦਾ ਪੁਲਿਸ ਰਿਮਾਂਡ ਪੁਲਿਸ ਹਵਾਲੇ ਕਰ ਦਿੱਤਾ ਹੈ। ਰਿਮਾਂਡ ਦੌਰਾਨ ਅਰੋਪੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here