Wednesday, October 14, 2026
Home Chandigarh ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਰੱਖੜਾ ਸਸਪੈਂਡ

ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਰੱਖੜਾ ਸਸਪੈਂਡ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ‘ਆਪ’ ਵਿੱਚ ਸ਼ਮੂਲੀਅਤ ਯਕੀਨੀ ਹੋਣ ਦੇ ਨਾਲ ਹੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਆਦੇਸ਼ਾਂ ਦੀ ਦਲ ਦੇ ਮੁੱਖ ਬੁਲਾਰੇ ਜਗਜੀਤ ਸਿੰਘ ਕੋਹਲੀ (ਪਟਿਆਲਾ) ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਰੱਖੜਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤ ਗਿਆ ਹੈ। ਇਸੇ ਦੌਰਾਨ ਸੁਰਜੀਤ ਸਿੰਘ ਰੱਖੜਾ ਦੀ ‘ਆਪ’ ਵਿੱਚ ਸ਼ਮੂਲੀਅਤ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

Advertisements

ਉਨ੍ਹਾਂ ਨੂੰ ਰਸਮੀ ਤੌਰ ’ਤੇ ‘ਆਪ’ ਵਿੱਚ ਸ਼ਾਮਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਬਾਅਦ ਦੁਪਹਿਰ 3 ਵਜੇ ਰੱਖੜਾ ਨਿਵਾਸ ’ਤੇ ਪੁੱਜਣਗੇ। ਰੱਖੜਾ ਦਾ ਤਰਕ ਹੈ ਕਿ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਹੀ ਅਕਾਲੀ ਦਲ ਨੂੰ ਛੱਡਿਆ ਤੇ ‘ਆਪ’ ਸਰਕਾਰ ਨੇ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਯਕੀਨੀ ਬਣਾਉਣ ਲਈ ਕਾਨੂੰਨ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਭਲਕ ਦੇ ਇਸ ਪ੍ਰੋਗਰਾਮ ਲਈ ਪਟਿਆਲਾ ਦੇ ਕੁਝ ਅਧਿਕਾਰੀਆਂ ਨੇ ਵੀ ਲਗਾਤਾਰ ਰੱਖੜਾ ਨਾਲ ਰਾਬਤਾ ਬਣਾਇਆ ਹੋਇਆ ਹੈ। ਇਥੋਂ ਤੱਕ ਅੱਜ ਫੇਰ ਇਥੋਂ ਦੇ ਕੁਝ ਅਧਿਕਾਰੀਆਂ ਨੇ ਕੱਲ੍ਹ ਦੇ ਇਸ ਪ੍ਰੋਗਰਾਮ ਸਬੰਧੀ ਰੱਖੜਾ ਦੇ ਨਾਲ ਮੀਟਿੰਗ ਵੀ ਕੀਤੀ ਹੈ।

LEAVE A REPLY

Please enter your comment!
Please enter your name here