Monday, October 26, 2026
Home Hoshiarpur ਹੁਸ਼ਿਆਰਪੁਰ ਦੀਆਂ 6 ਨਗਰ ਕੌਂਸਲ ਦੇ 80 ਵਾਰਡਾਂ ਲਈ 263 ਉਮੀਦਵਾਰ ਚੋਣ...

ਹੁਸ਼ਿਆਰਪੁਰ ਦੀਆਂ 6 ਨਗਰ ਕੌਂਸਲ ਦੇ 80 ਵਾਰਡਾਂ ਲਈ 263 ਉਮੀਦਵਾਰ ਚੋਣ ਮੈਦਾਨ ‘ਚ: ਨਿਕਾਸ ਕੁਮਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ 6 ਨਗਰ ਕੌਂਸਲ ਦੇ 80 ਵਾਰਡਾਂ ਦੀ ਚੋਣ ਲਈ ਕੁੱਲ 328 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ ਸਨ ਜਦ ਕਿ ਪੜਤਾਲ ਦੌਰਾਨ 1 ਨਾਮਜ਼ਦਗੀ ਪੱਤਰ ਰੱਦ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਮਜ਼ਦਗੀ ਪੱਤਰਾਂ ਨੂੰ ਵਾਪਸ ਲੈਣ ਦੀ ਮਿਤੀ 19 ਮਈ 2026 ਨੂੰ 64 ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 263 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।

Advertisements

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਗੜ੍ਹਸ਼਼ੰਕਰ ਵਿਚ 1 ਨਾਮਜ਼ਦਗੀ ਪੱਤਰ ਰੱਦ ਕੀਤਾ ਗਿਆ, ਜਦ ਕਿ ਨਗਰ ਕੌਂਸਲ ਟਾਂਡਾ ਵਿਚ 19 ਨਾਮਜ਼ਦਗੀ ਪੱਤਰ ਵਾਪਸ ਲਏ ਗਏ। ਇਸੇ ਤਰ੍ਹਾਂ ਨਗਰ ਕੌਂਸਲ ਹਰਿਆਣਾ ਵਿਚ 10, ਨਗਰ ਕੌਂਸਲ ਗੜ੍ਹਦੀਵਾਲਾ ਵਿਚ 11, ਨਗਰ ਕੌਂਸਲ ਦਸੂਹਾ ਵਿਚ 8, ਨਗਰ ਕੌਂਸਲ ਮੁਕੇਰੀਆਂ ਵਿਚ 6 ਅਤੇ ਨਗਰ ਕੌਂਸਲ ਗੜ੍ਹਸ਼ੰਕਰ ਵਿਚ 10 ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਹੁਣ ਚੋਣ ਮੈਦਾਨ ਵਿਚ ਕੁਲ 263 ਉਮੀਦਵਾਰ ਰਹਿ ਗਏ ਹਨ ਜਿਨ੍ਹਾਂ ਵਿਚ ਨਗਰ ਕੌਂਸਲ ਟਾਂਡਾ ਵਿਚ 46, ਨਗਰ ਕੌਂਸਲ ਹਰਿਆਣਾ ਵਿਚ 33, ਨਗਰ ਕੌਂਸਲ ਗੜ੍ਹਦੀਵਾਲਾ ਵਿਚ 37 , ਨਗਰ ਕੌਂਸਲ ਦਸੂਹਾ ਵਿਚ 45, ਨਗਰ ਕੌਂਸਲ ਮੁਕੇਰੀਆਂ ਵਿਚ 52 ਅਤੇ ਨਗਰ ਕੌਂਸਲ ਗੜ੍ਹਸ਼ੰਕਰ ਵਿਚ 50 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।

LEAVE A REPLY

Please enter your comment!
Please enter your name here