Tuesday, October 20, 2026
Home Chandigarh ਗਾਇਕਾ ਇੰਦਰ ਕੌਰ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ: ਮੁੱਖ ਮੁਲਜ਼ਮ ਖਿਲਾਫ...

ਗਾਇਕਾ ਇੰਦਰ ਕੌਰ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ: ਮੁੱਖ ਮੁਲਜ਼ਮ ਖਿਲਾਫ LOC ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮਸ਼ਹੂਰ ਪੰਜਾਬੀ ਗਾਇਕਾ ਯਸ਼ਿੰਦਰ ਕੌਰ ਉਰਫ਼ ਇੰਦਰ ਕੌਰ ਦੇ ਬੇਰਹਿਮੀ ਨਾਲ ਕਤਲ  ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਮਾਮਲੇ ਦੇ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ ਸੁੱਖਾ ਖਿਲਾਫ ਐਲਓਸੀ ਜਾਰੀ ਕੀਤੀ ਗਈ ਹੈ। 

Advertisements

ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਕਤਲ ਮਗਰੋਂ ਨੇਪਾਲ ਦੇ ਰਸਤੇ ਕੈਨੇਡਾ ਫਰਾਰ ਹੋ ਗਿਆ ਸੀ। ਗਾਇਕਾ ਇੰਦਰ ਕੌਰ ਅਤੇ ਸੁਖਵਿੰਦਰ ਸਿੰਘ ਪਿਛਲੇ 6 ਸਾਲ ਤੋਂ ਦੋਸਤ ਸੀ। ਗਾਇਕਾ ਦੀ ਲਾਸ਼ 19 ਮਈ ਨੂੰ ਸਮਰਾਲਾ ਦੀ ਨੀਲੋਂ ਨਹਿਰ ਚੋਂ ਬਰਾਮਦ ਹੋਈ ਸੀ। 

ਦੱਸਣਯੋਗ ਹੈ ਕਿ ਪੁਲਿਸ ਜਾਂਚ ਤੋਂ ਪਤਾ ਲੱਗਾ ਕਿ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ, ਇੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਨਾ ਚਾਹੁੰਦਾ ਸੀ। ਸੁਖਵਿੰਦਰ ਦਾ ਪਿਤਾ ਪ੍ਰੀਤਮ ਸਿੰਘ ਵੀ ਇਸ ਲਈ ਸਹਿਮਤ ਸੀ। ਹਾਲਾਂਕਿ, ਇੰਦਰ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। 

ਇਸ ਤੋਂ ਪਹਿਲਾਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਦੇ ਪਿਓ ਅਤੇ ਉਸਦੇ ਦੋ ਦੋਸਤਾਂ ਨੂੰ ਕਾਬੂ ਕੀਤਾ ਗਿਆ ਹੈ। 

ਕਾਬਿਲੇਗੌਰ ਹੈ ਕਿ 6 ਦਿਨਾਂ ਤੋਂ ਲਾਪਤਾ ਗਾਇਕਾ ਇੰਦਰ ਕੌਰ ਦੀ ਲਾਸ਼ ਬੀਤੇ ਦਿਨ ਨੀਲੋਂ ਨਹਿਰ ਤੋਂ ਬਰਾਮਦ ਹੋਈ ਸੀ। ਪੁਲਿਸ ਨੇ ਮਾਮਲੇ ਵਿੱਚ ਕਤਲ ਅਤੇ ਅਗਵਾ ਦੀਆਂ ਧਾਰਾਵਾਂ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here