Saturday, October 24, 2026
Home Hoshiarpur ਸੱਤਾ ਦੇ ਨਸ਼ੇ ਵਿੱਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਬੀਨ ਵਜਾ ਜਗਾਉਣਗੇ...

ਸੱਤਾ ਦੇ ਨਸ਼ੇ ਵਿੱਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਬੀਨ ਵਜਾ ਜਗਾਉਣਗੇ ਐਨਪੀਐਸ ਮੁਲਾਜ਼ਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨਪੀਐਸ ਕਰਮਚਾਰੀਆਂ ਨੇ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਲੰਬੇ ਸਮੇਂ ਤੋਂ ਇਸ ਮੁੱਦੇ ਤੇ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀਪੀਐਫ ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਗੂਆਂ ਜਸਵੀਰ ਤਲਵਾੜਾ, ਸੰਜੀਵ ਧੂਤ,ਨਿਤਿਨ ਮਹਿਰਾ, ਬਲਵੀਰ ਬਡੇਸਰੋਂ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਬੈਨਰ ਹੇਠ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਆਪਣੇ ਚੋਣ ਵਾਅਦੇ ਤੋਂ ਮੁਨਕਰ ਹੋ ਗਈ ਹੈ ਤੇ ਚਾਰ ਸਾਲ ਬੀਤ ਜਾਣ ਬਾਅਦ ਵੀ ਆਪਣਾ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ। ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵੱਜੋਂ ਮੰਚ ਨੇ ਫੈਸਲਾ ਕੀਤਾ ਹੈ ਕਿ 28 ਮਈ ਨੂੰ ਪੰਜਾਬ ਸਰਕਾਰ ਦੇ ਨਾਲ ਮੱਝ ਦੇ ਬੈਨਰ ਅੱਗੇ ਵੀਨ ਵਜਾਉਣਗੇ ਕਿਉਂਕਿ ਸਰਕਾਰ ਹੁਣ ਮੁਲਾਜ਼ਮ ਮੰਗਾਂ ਨੂੰ ਅਣਗੋਲਿਆ ਤੇ ਲਗਾਤਾਰ ਅਣਡਿੱਠ ਕਰ ਰਹੀ ਹੈ।

Advertisements

4 ਜੁਲਾਈ ਨੂੰ ਮੋਗਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ ਤੇ ਇਸ ਕਨਵੈਨਸ਼ਨ ਵਿੱਚ ਮੁੱਖ-ਮੰਤਰੀ ਤੇ ਵਿੱਤ-ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਉਹਨਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ ਤਾਂ ਕਿ ਉਹ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਤੇ ਆਪਣੇ ਵਿਚਾਰ ਸਾਂਝੇ ਕਰਨ ਜੇਕਰ ਮੁੱਖਮੰਤਰੀ ਇਸ ਕਨਵੈਨਸ਼ਨ ਵਿੱਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਮਹਾਰੈਲੀ ਕੀਤੀ ਜਾਵੇਗੀ ਜਿਸ ਸਬੰਧੀ ਕਰਮਚਾਰੀਆਂ ਨੇ ਆਪਣੀਆਂ ਬਲਾਕ ਪੱਧਰੀ ਤੋਂ ਤਿਆਰੀਆਂ ਵਿੱਢ ਦਿੱਤੀਆਂ ਹਨ। ।ਇਸ ਮੌਕੇ ਸੀਨੀਅਰ ਆਗੂ ਸੁਨੀਲ ਸ਼ਰਮਾ,ਪ੍ਰਿਤਪਾਲ ਪਾਲ ਸਿੰਘ ਚੌਟਾਲਾ,ਤਿਲਕ ਰਾਜ,ਲੈਕਚਰਾਰ ਅਮਰ ਸਿੰਘ,ਵਰਿੰਦਰ ਵਿੱਕੀ, ਰਜਤ ਮਹਾਜਨ,ਪ੍ਰਿੰਸ ਗੜ੍ਹਦੀਵਾਲ, ਸਚਿਨ ਕੁਮਾਰ, ਕਰਮਜੀਤ ਸਿੰਘ, ਜਗਵਿੰਦਰ ਸਿੰਘ,ਸਰਬਜੀਤ ਸਿੰਘ, ਵਿਕਾਸ ਸ਼ਰਮਾ, ਦਵਿੰਦਰ ਹੁਸ਼ਿਆਰਪੁਰ,ਸਤੀਸ਼ ਕੁਮਾਰ,ਪਰਮਜੀਤ ਸਿੰਘ,ਸਚਿਨ

LEAVE A REPLY

Please enter your comment!
Please enter your name here