
ਜੰਮੂ ਕਸ਼ਮੀਰ (ਦ ਸਟੈਲਰ ਨਿਊਜ਼)। ਜੰਮੂ ਕਸ਼ਮੀਰ ਦੇ ਪ੍ਰਸਿੱਧ ਸੈਰ ਸਪਾਟਾ ਸਥਾਨ ਗੁਲਮਾਰਗ ਵਿੱਚ ਕੱਲ੍ਹ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਅਚਾਨਕ ਇਕ ਤਕਨੀਕੀ ਖਰਾਬੀ ਕਾਰਨ ਗੋਂਡੋਲਾ ਕੇਬਲ ਕਾਰ ਸੇਬਾ ਬੰਦ ਹੋ ਗਈ, ਜਿਸ ਕਰਕੇ ਕਰੀਬ 300 ਸੈਲਾਨੀ ਕੇਬਲ ਕਾਰ ਦੇ ਡੱਬਿਆ ਵਿੱਚ ਫੱਸ ਗਏ। ਇਸ ਘਟਨਾ ਤੋਂ ਬਾਅਦ ਹੜਕੰਪ ਮੱਚ ਗਈ ਅਤੇ ਸੈਲਾਨੀਆਂ ਵਿੱਚ ਦਹਿਸ਼ਤ ਫੈਲ ਗਈ। ਫਿਲਹਾਲ ਬਚਾਅ ਕਾਰਜ ਜਾਰੀ ਹਨ। ਸੈਲਾਨੀਆਂ ਨੂੰ ਕਾਰ ਤਾਰ ਤੋਂ ਥੱਲੇ ਉਤਾਰਿਆ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ ਤਕਨੀਕੀ ਸਮੱਸਿਆ ਕਾਰਨ ਗੋਂਡੋਲਾ ਸੇਵਾ ਨੂੰ ਤੁਰੰਤ ਰੋਕਣਾ ਪਿਆ। ਸੂਚਨਾ ਮਿਲਣ ਤੇ ਫੌਜ ਦੀ 9ਵੀਂ ਰਾਜ ਰਾਈਫਲਜ਼, ਜੰਮੂ ਕਸ਼ਮੀਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਇਕ ਸਾਂਝੀ ਟੀਮ ਮੌਕੇ ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਤੰਗਮਰਗ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਅਤੇ ਤਹਿਸੀਲਦਾਰ ਵੀ ਨਿਗਰਾਨੀ ਲਈ ਮੌਕੇ ਤੇ ਪਹੁੰਚੇ। ਰਾਹਤ ਤੇ ਬਚਾਅ ਕਾਰਜ ਤੇਜ਼ ਰਫਤਾਰ ਨਾਲ ਜਾਰੀ ਰਹੇ। ਸੈਲਾਨੀਆਂ ਨੂੰ ਸੁਰਖਿਅਤ ਬਾਹਰ ਕੱਢਣ ਦੀ ਪ੍ਰਕਿਰਿਆ ਤੇਜੀ ਨਾਲ ਚੱਲਦੀ ਰਹੀ।

ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਅਨੁਸਾਰ ਗੋਂਡੋਲਾ ਦੇ ਅਚਾਨਕ ਰੁਕਣ ਨਾਲ ਔਰਤਾਂ ਅਤੇ ਬੱਚਿਆਂ ਸਮੇਤ ਕਈ ਸੈਲਾਨੀ ਡਰ ਗਏ। ਹਾਲਾਂਕਿ, ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਹੇਠ ਐਲਾਨ ਕੀਤਾ ਅਤੇ ਕਿਹਾ ਕਿ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਕੱਢਣ ਲਈ ਜ਼ਰੂਰੀ ਕਦਮ ਚੁੱਕੇ ਗਏ ਹਨ ਅਤੇ ਬਚਾਅ ਕਾਰਜ ਸੁਚਾਰੂ ਢੰਗ ਨਾਲ ਚਲਾਇਆ ਗਿਆ।
ਇਸ ਦੌਰਾਨ ਤਕਨੀਕੀ ਟੀਮਾਂ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਉਹ ਕੇਬਲ ਕਾਰ ਦੀ ਖਰਾਬੀ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਅਤੇ ਗੋਂਡੋਲਾ ਸਰਵਿਸ ਨੂੰ ਮੁੜ ਚਾਲੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਪੂਰੀ ਸੁਰੱਖਿਆ ਜਾਂਚ ਤੋਂ ਬਾਅਦ ਹੀ ਸੇਵਾ ਬਹਾਲ ਕੀਤੀ ਜਾਵੇਗੀ।












