
ਚੰਡੀਗੜ੍ਹ (ਦ ਸਟੈਲਰ ਨਿਊਜ਼)। ਓਲੰਪੀਅਨ ਤੇ ਅਰਜੁਨ ਐਵਾਰਡੀ ਨਿਸ਼ਾਨੇਬਾਜ਼ ਰਣਧੀਰ ਸਿੰਘ ਦਾ ਅੱਜ 79 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਦੱਸ ਦਈਏ ਕਿ ਰਾਜਾ ਰਣਧੀਰ ਸਿੰਘ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਸਨ।

ਉਹ ਓਲੰਪੀਅਨ ਅਤੇ ਏਸ਼ੀਆ ਖੇਡਾਂ ਵਿੱਚ 5 ਵਾਰ ਸੋਨ ਤਗਮਾ ਜੇਤੂ ਰਹੇ ਸਨ। ਇਸ ਉਪਰੰਤ ਉਨ੍ਹਾਂ ਨੇ ਖੇਡ ਪ੍ਰਸ਼ਾਸਕ ਵੱਜੋਂ ਵੀ ਯੋਗਦਾਨ ਪਾਇਆ। ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਵੇਖਦੇ ਹੋਏ ਵੱਕਾਰੀ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।











