Tuesday, October 27, 2026
Home Punjab ਅੰਮ੍ਰਿਤਸਰ ‘ਚ ਬਾਂਸਾਂ ਤੇ ਪੌੜੀਆਂ ਬਣਾਉਣ ਦੀਆਂ ਦੁਕਾਨਾਂ ਸੜ ਕੇ ਸੁਆਹ, ਅਪਾਹਜ...

ਅੰਮ੍ਰਿਤਸਰ ‘ਚ ਬਾਂਸਾਂ ਤੇ ਪੌੜੀਆਂ ਬਣਾਉਣ ਦੀਆਂ ਦੁਕਾਨਾਂ ਸੜ ਕੇ ਸੁਆਹ, ਅਪਾਹਜ ਵਿਅਕਤੀ ਜਿੰਦਾ ਝੁਲਸਿਆ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਰਾਮਬਾਗ ਚੌਂਕ ਨੇੜੇ ਬਾਂਸਾਂ ਤੇ ਪੌੜੀਆਂ ਬਣਾਉਣ ਦੀਆਂ ਦੁਕਾਨਾਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ, ਅੱਗ ਲੱਗਣ ਕਾਰਨ ਕਈ ਦੁਕਾਨਾਂ ਇਸ ਦੀ ਚਪੇਟ ਵਿੱਚ ਆ ਗਈਆਂ ਹਨ ਅਤੇ ਇੱਕ ਅਪਾਹਜ ਵਿਅਕਤੀ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ਾਮ ਵੇਲੇ ਅਚਨਚੇਤੀ ਬਾਂਸਾਂ ਦੀਆਂ ਦੁਕਾਨਾਂ ਦੇ ਵਿੱਚ ਅੱਗ ਲੱਗ ਗਈ ਅਤੇ ਤੁਰੰਤ ਹੀ ਇਸ ਅੱਗ ਨੇ ਜ਼ੋਰ ਫੜ ਲਿਆ। ਮੌਕੇ ’ਤੇ ਹਾਜ਼ਰ ਲੋਕਾਂ ਦੇ ਅਨੁਸਾਰ ਬਾਂਸਾਂ ਅਤੇ ਪੌੜੀਆਂ ਤੇ ਹੋਰ ਸਮਾਨ ਨੂੰ ਲੱਗੀ ਅੱਗ ਨੇ ਤੁਰੰਤ ਜੋੜ ਫੜ ਲਿਆ ਅਤੇ ਕਈ ਹੋਰ ਦੁਕਾਨਾਂ ਇਸ ਦੀ ਚਪੇਟ ਵਿੱਚ ਆ ਗਈਆਂ। ਨੇੜੇ ਹੀ ਟਾਇਰਾਂ ਅਤੇ ਸਾਈਕਲਾਂ ਦੀਆਂ ਦੁਕਾਨਾਂ ਸਨ, ਜੋ ਇਸ ਦੀ ਚਪੇਟ ਵਿੱਚ ਆ ਗਈਆਂ।

Advertisements

ਲਗਭਗ ਦਰਜਨ ਦੁਕਾਨਾਂ ਅੱਗ ਦੀ ਚਪੇਟ ਵਿੱਚ ਆਈਆਂ ਅਤੇ ਭਾਰੀ ਨੁਕਸਾਨ ਹੋਇਆ। ਅੱਗ ਲੱਗਣ ਦੀ ਖ਼ਬਰ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਅੱਗ ਬੁਝਾਉਣ ਦਾ ਯਤਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਕੇਂਦਰੀ ਹਲਕੇ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਵੀ ਆਪਣੇ ਸਮਰਥਕਾਂ ਸਮੇਤ ਪੁੱਜੇ ਸਨ ਅਤੇ ਉਨ੍ਹਾਂ ਨੇ ਅੱਗ ਬੁਝਾਉਣ ਦੀ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ।

ਮੌਕੇ ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਅੱਗ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਦਾ ਸ਼ਿਕਾਰ ਹੋਇਆ ਵਿਅਕਤੀ, ਇੱਥੇ ਇੱਕ ਦੁਕਾਨ ਤੇ ਬਤੌਰ ਵਰਕਰ ਕੰਮ ਕਰਦਾ ਸੀ। ਅਪਾਹਜ ਹੋਣ ਕਾਰਨ ਉਹ ਤੇਜ਼ੀ ਨਾਲ ਅੱਗ ਦੇ ਘੇਰੇ ਤੋਂ ਬਾਹਰ ਨਹੀਂ ਆ ਸਕਿਆ। ਅੱਗ ਨਾਲ ਝੂਲਸ ਜਾਣ ਕਾਰਨ ਨੂੰ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here