
ਦਿੱਲੀ (ਦ ਸਟੈਲਰ ਨਿਊਜ਼)। ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿਚ ਇਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ, ਜਿਥੇ ਲੁੱਟ-ਖੋਹ ਦੀ ਵਾਰਦਾਤ ਦੌਰਾਨ 24 ਸਾਲ ਦੀ ਭਾਰਤੀ ਵਿਦਿਆਰਥਣ ਵਿਧੀ ਮੇਘਾ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿਤੀ ਗਈ। ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਦੇਰ ਰਾਤ ਉਸ ਵੇਲੇ ਵਾਪਰੀ ਜਦੋਂ ਵਿਧੀ ਮੇਘਾ ਅਪਣੀ ਪਾਰਟ-ਟਾਈਮ ਨੌਕਰੀ ਖ਼ਤਮ ਕਰ ਕੇ ਸਬਵੇਅ ਸਟੇਸ਼ਨ ਵਲ ਜਾ ਰਹੀ ਸੀ।

ਇਸ ਦੌਰਾਨ ਰਸਤੇ ਵਿਚ ਇਕ ਅਣਪਛਾਤੇ ਹਮਲਾਵਰ ਨੇ ਉਸ ਦਾ ਬੈਗ ਅਤੇ ਕੀਮਤੀ ਸਾਮਾਨ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਵਿਧੀ ਨੇ ਇਸ ਦਾ ਵਿਰੋਧ ਕੀਤਾ ਤਾਂ ਲੁਟੇਰੇ ਨੇ ਉਸ ਦੇ ਪੇਟ ਅਤੇ ਗਰਦਨ ’ਤੇ ਚਾਕੂ ਨਾਲ ਕਈ ਵਾਰ ਕੀਤੇ।
ਖ਼ੂਨ ਨਾਲ ਲੱਥਪੱਥ ਵਿਧੀ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਵਿਧੀ ਮੇਘਾ ਗੁਜਰਾਤ ਦੇ ਅਹਿਮਦਾਬਾਦ ਦੀ ਰਹਿਣ ਵਾਲੀ ਹੈ।












