Monday, October 26, 2026
Home Crime ਮੋਟਰਸਾਈਕਲ ਸਵਾਰ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ, ਸਾਲ ਪਹਿਲਾਂ ਵੀ ਹੋਇਆ ਸੀ...

ਮੋਟਰਸਾਈਕਲ ਸਵਾਰ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ, ਸਾਲ ਪਹਿਲਾਂ ਵੀ ਹੋਇਆ ਸੀ ਹਮਲਾ

ਨਵਾਂਸ਼ਹਿਰ (ਦ ਸਟੈਲਰ ਨਿਊਜ਼)। ਨਵਾਂਸ਼ਹਿਰ ਦੇ ਪਿੰਡ ਔੜ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਮੋਟਰਸਾਈਕਲ ਤੇ ਜਾ ਰਿਹਾ ਸੀ ਕੁੱਝ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਗੋਲੀਆਂ ਮਾਰੀਆਂ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ 10 ਤੋਂ 12 ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਜ਼ਖਮੀ ਨਿਸ਼ਾਨ ਸਿੰਘ ਨੂੰ ਨਵਾਂਸ਼ਹਿਰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਕੀਤਾ ਗਿਆ।

Advertisements

ਮੌਕੇ ’ਤੇ ਡੀਐਸਪੀ ਪੰਕਜ ਸ਼ਰਮਾ ਅਤੇ ਸੀਆਈਏ ਸਟਾਫ ਦੀ ਟੀਮਾਂ ਵੀ ਪਹੁੰਚੀਆਂ ਅਤੇ ਘਟਨਾ ਦੀ ਤਫਤੀਸ਼ ਕਰ ਰਹੀ ਹੈ।  ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਨਿਸ਼ਾਨ ਸਿੰਘ ’ਤੇ ਇਕ ਸਾਲ ਪਹਿਲਾ ਵੀ ਜਿੰਮ ਵਿੱਚ ਗੋਲੀਆਂ ਚਲਾਈਆਂ ਗਈਆਂ ਸੀ, ਪਰ ਨੌਜਵਾਨ ਦਾ ਬਚਾਅ ਹੋ ਗਿਆ ਸੀ। ਇਸ ਤੋਂ ਬਾਅਦ ਮੁੜ ਤੋਂ ਇਸ ’ਤੇ ਹਮਲਾ ਹੋਇਆ। 

LEAVE A REPLY

Please enter your comment!
Please enter your name here