ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 9 ਅਪ੍ਰੈਲ ਤੋਂ ਸ਼ੁਰੂ 

The Stellar News Logo

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਵਿੱਚ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲਾਂ ਰੱਖਿਆ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 9 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ  ਦੱਸਿਆ ਕਿ ਇਸ ਕੇਡਰ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ. ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ. ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।

Advertisements

LEAVE A REPLY

Please enter your comment!
Please enter your name here