Thursday, October 29, 2026
Home Hoshiarpur ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ...

ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਕੌਸਲ ਸ਼ਾਮਚੁਰਾਸੀ ਚੋਣਾਂ 2026 ਦੇ ਸਨਮੁੱਖ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 14 ਜੂਨ 2026 ਤੱਕ ਕੈਰੀ ਕਰਨ ‘ਤੇ ਪੂਰਨ ਪਾਬੰਦੀ ਰਹੇਗੀ।

Advertisements

ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ‘ਤੇ ਲਾਗੂ ਨਹੀਂ ਹੋਵੇਗਾ।

LEAVE A REPLY

Please enter your comment!
Please enter your name here