Thursday, October 22, 2026
Home Punjab ਅਚਾਨਕ ਅੱਖ ਲੱਗਣ ਕਾਰਨ ਕਾਰ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗੀ,...

ਅਚਾਨਕ ਅੱਖ ਲੱਗਣ ਕਾਰਨ ਕਾਰ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ

ਰਾਏਕੋਟ (ਦ ਸਟੈਲਰ ਨਿਊਜ਼)। ਰਾਏਕੋਟ ਨੇੜਲੇ ਪਿੰਡ ਅਲੀਗੜ੍ਹ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਥੇ ਦੋਂ ਕਾਰ ਚਾਲਕਾਂ ਦੀ ਅਚਾਨਕ ਅੱਖ ਲੱਗਣ ਕਾਰਨ ਕਾਰ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਬਲਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ, ਉਨ੍ਹਾਂ ਦੀ ਪਤਨੀ ਨਵਜੋਤ ਕੌਰ ਅਤੇ ਉਨ੍ਹਾਂ ਦੀ ਦੋ ਸਾਲਾ ਬੇਟੀ ਸੀਰਤ ਜ਼ਖਮੀ ਹੋ ਗਏ। ਖੁਸ਼ਕਿਸਮਤੀ ਨਾਲ ਤਿੰਨੇ ਵਾਲ-ਵਾਲ ਬਚ ਗਏ।

Advertisements

ਮੌਕੇ ‘ਤੇ ਮੌਜੂਦ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਜਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੇ ਪਿੰਡ ਰੁੜਕਾ ਨੇੜੇ ਮੁੱਲਾਂਪੁਰ ਵਾਪਸ ਆ ਰਹੇ ਸਨ। ਇਸ ਦੌਰਾਨ ਪਿੰਡ ਅਲੀਗੜ੍ਹ ਨੇੜੇ ਅਚਾਨਕ ਅੱਖ ਲੱਗਣ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਪੁਲ ਤੋਂ ਹੇਠਾਂ ਜਾ ਡਿੱਗੀ।

ਉੱਧਰ, ਚੌਕੀ ਬਸ ਸਟੈਂਡ ਦੇ ਇੰਚਾਰਜ ਆਤਮਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਤਿੰਨਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

LEAVE A REPLY

Please enter your comment!
Please enter your name here