Monday, November 2, 2026
Home Chandigarh DGP ਦੇ ਰੀਡਰ ਓਪੀ ਰਾਣਾ ਨੇ CBI ਅਦਾਲਤ ‘ਚ ਕੀਤਾ ਸਰੰਡਰ, ਭੇਜਿਆ...

DGP ਦੇ ਰੀਡਰ ਓਪੀ ਰਾਣਾ ਨੇ CBI ਅਦਾਲਤ ‘ਚ ਕੀਤਾ ਸਰੰਡਰ, ਭੇਜਿਆ 7 ਦਿਨਾਂ ਦੀ ਰਿਮਾਂਡ ਤੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿਜੀਲੈਂਸ ਦਫ਼ਤਰ ਵਿੱਚ ਰਿਸ਼ਵਤ ਮਾਮਲੇ ਵਿੱਚ ਫਸੇ ਡੀਜੀਪੀ ਦੇ ਰੀਡਰ ਓਪੀ ਰਾਣਾ ਨੇ ਦੇਰ ਰਾਤ ਸੀਬੀਆਈ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਹੈ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ। ਸੀਬੀਆਈ ਨੂੰ ਰਿਮਾਂਡ ਦੌਰਾਨ ਰਾਣਾ ਤੋਂ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। 

Advertisements

ਰਾਣਾ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਅਧਿਕਾਰੀਆਂ ਨਾਲ ਸਬੰਧਤ 13 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਦੋਸ਼ੀ ਹੈ। ਜਾਣਕਾਰੀ ਅਨੁਸਾਰ, ਸੀਬੀਆਈ ਨੇ 11 ਮਈ ਨੂੰ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਰਾਘਵ ਗੋਇਲ, ਵਿਕਾਸ ਉਰਫ਼ ਵਿੱਕੀ ਗੋਇਲ ਅਤੇ ਅੰਕਿਤ ਵਧਵਾ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਇਹ ਮਾਮਲਾ ਮਲੋਟ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਸੀ।

LEAVE A REPLY

Please enter your comment!
Please enter your name here