Tuesday, October 13, 2026
Home Chandigarh ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ: ਖੇਡ ਭਲਾਈ ਬੋਰਡ ਦੀ...

ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ: ਖੇਡ ਭਲਾਈ ਬੋਰਡ ਦੀ ਸਥਾਪਨਾ 

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵੱਡਾ ਕਦਮ ਚੁੱਕਦਿਆਂ ਖੇਡ ਭਲਾਈ ਬੋਰਡ ਬਣਾਇਆ ਹੈ। ਸਰਕਾਰ ਨੇ ਕੁਸ਼ਤੀ ਖਿਡਾਰੀ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਇਸ ਨਵੇਂ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

Advertisements

ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਸਰਵਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਬੋਰਡ ਵਿੱਚ ਚੇਅਰਮੈਨ ਤੋਂ ਇਲਾਵਾ 9 ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਗਗਨਦੀਪ ਸਿੰਘ ਬਰਾੜ, ਮਨਪ੍ਰੀਤ ਸਿੰਘ, ਵਿੱਕੀ ਘਨੌਰ, ਗੁਰਕਮਲਜੀਤ ਸਿੰਘ (ਬਿੱਲਾ ਜੌਹਲ), ਅਮਨਦੀਪ ਸਿੰਘ, ਬੁੱਧ ਸਿੰਘ ਦੁਲੇਤਾ, ਸੋਨੀਆ, ਪਵਨ ਸ਼ਰਮਾ ਅਤੇ ਨਵਜੋਤਦੀਪ ਸਿੰਘ ਦੇ ਨਾਂ ਸ਼ਾਮਲ ਹਨ। ਤਰਨ ਤਾਰਨ ਦੇ ਰਹਿਣ ਵਾਲੇ ਜਸਕੰਵਰ ਸਿੰਘ ਜੱਸਾ ਪੱਟੀ ਨੇ ਛੋਟੀ ਉਮਰ ਵਿੱਚ ਹੀ ਕੁਸ਼ਤੀ ਖੇਡਣੀ ਸ਼ੁਰੂ ਕਰ ਦਿੱਤੀ ਸੀ। ਉਹ ਹੁਣ ਤੱਕ ਦੇਸ਼ ਭਰ ਵਿੱਚ 1500 ਤੋਂ ਵੱਧ ਦੰਗਲ ਖੇਡ ਕੇ ਲੋਹਾ ਮਨਵਾ ਚੁੱਕਾ ਹੈ। ਖੇਡ ਭਲਾਈ ਬੋਰਡ ਦੀ ਅਹਿਮ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਜੱਸਾ ਪੱਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਸੂਬੇ ਵਿੱਚ ਖੇਡਾਂ ਪ੍ਰਫੱਲਤ ਕਰਨ ਲਈ ਖੇਡ ਮੈਦਾਨਾਂ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਕਰਨਗੇ। ਇਸ ਦੇ ਨਾਲ ਹੀ ਉਹ ਕੋਚਾਂ ਅਤੇ ਖਿਡਾਰੀਆਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣਗੇ ਤਾਂ ਜੋ ਪੰਜਾਬ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਚਮਕ ਸਕਣ।

LEAVE A REPLY

Please enter your comment!
Please enter your name here