
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਬੁੱਲੋਵਾਲ ਨਿਵਾਸੀ ਸਟਾਰ ਕੱਪਲ ਬਲੱਡ ਡੋਨਰ ਬਹਾਦਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਨੇ ਬਲੱਡ ਬੈਂਕ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਕੇ 36ਵੀਂ ਵਾਰ ਇਕੱਠਿਆਂ ਖੂਨਦਾਨ ਕਰਕੇ ਇੱਕ ਮਿਸਾਲ ਪੇਸ਼ ਕੀਤੀ। ਇਹ ਜੋੜਾ ਹਰ ਚਾਰ ਮਹੀਨੇ ਬਾਅਦ ਲਗਾਤਾਰ ਖੂਨਦਾਨ ਕਰਦਾ ਹੈ। ਨਿੱਜੀ ਤੌਰ ਤੇ ਬਹਾਦਰ ਸਿੰਘ ਸਿੱਧੂ ਨੇ 71ਵੀਂ ਵਾਰ ਅਤੇ ਜਤਿੰਦਰ ਕੌਰ ਸਿੱਧੂ ਨੇ 36ਵੀਂ ਵਾਰ ਖੂਨਦਾਰ ਕੀਤਾ।

ਇਸ ਮੌਕੇ ਗੱਲਬਾਦ ਕਰਦਿਆਂ ਸਿੱਧੂ ਜੋੜੇ ਨੇ ਕਿਹਾ ਕਿ ਖੂਨਦਾਨ ਸਭ ਤੋਂ ਵਡਾ ਦਾਨ ਹੈ ਕਿਉਂਕਿ ਸਾਡੇ ਦੁਆਰਾ ਦਾਨ ਕੀਤਾ ਖੂਨ ਹੀ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾ ਸਕਦਾ ਹੈ। ਇਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਬਲੱਡ ਬੈਂਕ ਇੰਚਾਰਜ ਡਾ. ਗੁਰੀਕਾ, ਲੈਬ ਟੇਕਨੀਸ਼ੀਅਨ ਦਿਲਾਵਰ ਸਿੰਘ, ਸੰਦੀਪ ਸਿੰਘ ਅਤੇ ਮੈਡਮ ਕਮਲਪ੍ਰੀਤ ਕੌਰ ਨੇ ਸਿੱਧੂ ਜੋੜੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਵੀ ਸਿੱਧੂ ਜੋੜੇ ਤੋਂ ਪ੍ਰੇਰਣਾ ਲੈਂਦੇ ਹੋਏ ਖੂਨਦਾਰ ਮੁਹਿੰਮ ਵਿੱਚ ਵੱਧ-ਚੜ ਕੇ ਹਿੱਸਾ ਲੈਣਾ ਚਾਹੀਦਾ ਹੈ।











