Wednesday, September 30, 2026
Home Hoshiarpur ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ

ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਡਾ. ਮੁਕੇਸ਼ ਕਾਂਡਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ, ਬਲਾਕ ਕੋਆਰਡੀਨੇਟਰ ਰਜਵੰਤ ਕੌਰ ਧਾਮੀ, ਚੇਅਰਪਰਸਨ ਕਰਮਜੀਤ ਕੌਰ, ਸਰਪੰਚ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਾਜ ਸੇਵੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਾ. ਮੁਕੇਸ਼ ਕਾਂਡਾ ਅਤੇ ਗੁਰਵਿੰਦਰ ਪਾਬਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

Advertisements

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰੀ ਆਜ਼ਾਦੀ ਦਿੱਤੀ ਗਈ ਹੈ। ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਅਤੇ ਨਸ਼ਿਆਂ ਦੇ ਖ਼ਾਤਮੇ ਦੀ ਲੜਾਈ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਬਲਾਕ ਕੋਆਰਡੀਨੇਟਰ ਰਜਵੰਤ ਕੌਰ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹਲਕਾ ਸ਼ਾਮਚੁਰਾਸੀ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਪਿੰਡ ਪੱਧਰ ਤੱਕ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਬਲਾਕ ਅਤੇ ਪਿੰਡ ਵਿੱਚ ਟੀਮਾਂ ਦਾ ਗਠਨ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਨਸ਼ਾ ਮੁਕਤੀ ਸਬੰਧੀ ਪ੍ਰੋਗਰਾਮਾਂ ਨਾਲ ਜੋੜਿਆ ਗਿਆ ਹੈ। ਰਜਵੰਤ ਕੌਰ ਧਾਮੀ ਨੇ ਕਿਹਾ ਕਿ ਮਹਿਲਾਵਾਂ ਸਮਾਜ ਵਿੱਚ ਬਦਲਾਅ ਲਿਆਉਣ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਨੌਜਵਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਆਪ ਆਗੂਆਂ ਨੇ ਮੀਟਿੰਗ ਵਿੱਚ ਪੁੱਜੇ ਸਾਰੇ ਪੰਚਾਂ ਸਰਪੰਚਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਕੋਆਰਡੀਨੇਟਰ ਮੀਨਾ ਰਾਣੀ, ਜੈਵੰਤੀ ਇੰਚਾਰਜ ਵੂਮੈਨ ਵਿੰਗ, ਮਨਜਿੰਦਰ ਰਿੰਕੂ, ਬਿਕਰਮ ਰੀਹਲ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here