Monday, October 26, 2026
Home National ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਮਿਲਣ ਜਾ ਰਹੀ ਅਹਿਮ ਜ਼ਿੰਮੇਵਾਰੀ,...

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਮਿਲਣ ਜਾ ਰਹੀ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਰਾਜ ਸਭਾ ‘ਚ ਜਾਣਗੇ

ਦਿੱਲੀ (ਦ ਸਟੈਲਰ ਨਿਊਜ਼)। ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ ਚੁੱਘ ਰਾਜ ਸਭਾ ਵਿਚ ਜਾਣਗੇ। ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਮਿਲਣ ਜਾ ਰਹੀ ਹੈ। ਮੱਧ ਪ੍ਰਦੇਸ਼ ਤੋਂ ਉਨ੍ਹਾਂ ਨੂੰ ਰਾਜ ਸਭਾ ਵਿਚ ਭੇਜਿਆ ਜਾਵੇਗਾ ਤੇ ਇਸ ਲਈ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

Advertisements

ਦੱਸ ਦੇਈਏ ਕਿ ਭਾਜਪਾ ਵੱਲੋ ਕੇਂਦਰੀ ਚੋਣ ਕਮੇਟੀ ਲਈ ਵੱਖ-ਵੱਖ ਸੂਬਿਆਂ ਵਿਚ ਹੋਣ ਵਾਲੀਆਂ ਰਾਜ ਸਭਾ ਦੀਆਂ ਚੋਣਾਂ ਅਤੇ ਓਡੀਸ਼ਾ ਦੀਆਂ ਉਪ ਚੋਣਾਂ 2026 ਲਈ ਉਮੀਦਵਾਰਾਂ ਦੀ ਸੂਚੀ ਐਲਾਨੀ ਗਈ ਹੈ ਤੇ ਇਸ ਸੂਚੀ ਵਿਚ ਮੱਧਪ੍ਰਦੇਸ਼ ਤੋਂ ਸੀਨੀਅਰ ਆਗੂ ਤਰੁਣ ਚੁੱਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਜਾਰੀ ਸੂਚੀ ਅਨੁਸਾਰ ਰਾਸ਼ਟਰੀ ਮਹਾਸਕੱਤਰ ਤਰੁਣ ਚੁੱਘ ਸਣੇ ਮੱਧ ਪ੍ਰਦੇਸ਼ ਤੋਂ ਰਜਨੀਸ਼ ਅਗਰਵਾਲ, ਰਾਜਸਥਾਨ ਤੋਂ ਡਾ. ਅਲਕਾ ਗੁਰਜਰ ਤੇ ਡਾ. ਸਤੀਸ਼ ਪੂਨੀਆ, ਗੁਜਰਾਤ ਤੋਂ ਰਾਜੂਭਾਈ ਸ਼ੁਕਲਾ, ਮੁਕੇਸ਼ ਭਾਈ ਰਾਠਵਾ, ਮਾਨ ਸਿੰਘ ਪਰਮਾਰ ਤੇ ਜੀਤੇਂਦਰ ਮੇਘਜੀਭਾਈ ਕੰਜ਼ਾਰੀਆ, ਅਰੁਣਾਚਲ ਪ੍ਰਦੇਸ਼ ਤੋਂ ਤਾਈ ਤਾਗਾ, ਮਣੀਪੁਰ ਏ. ਸ਼ਾਰਦਾ ਦੇਵੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਚੁੱਘ ਅੰਮ੍ਰਿਤਸਰ ਦੇ ਰਹਿਣ ਵਾਲੇ ਤੇ ਪੰਜਾਬ ਦਾ ਵੱਡਾ ਹਿੰਦੂ ਚਿਹਰਾ ਹਨ। ਹੁਣੇ ਜਿਹੇ ਭਾਜਪਾ ਨੇ ਪੰਜਾਬ ਵਿਚ ਸੁਨੀਲ ਜਾਖੜ ਨੂੰ ਪ੍ਰਧਾਨ ਤੇ ਅਸ਼ਵਨੀ ਸ਼ਰਮਾ ਨੂੰ ਵਰਕਿੰਗ ਪ੍ਰਧਾਨ ਅਹੁਦੇ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦੀ ਥਾਂ ਜੱਟ ਸਿੱਖ ਚਿਹਰੇ ਕੇਵਲ ਢਿੱਲੋਂ ਨੂੰ ਨਵਾਂ ਪੰਜਾਬ ਪ੍ਰਧਾਨ ਬਣਾ ਦਿੱਤਾ ਸੀ।

LEAVE A REPLY

Please enter your comment!
Please enter your name here