Sunday, October 4, 2026
Home Crime ਵਾਹਨ ਨੂੰ ਪਾਰ ਕਰਨ ਨੂੰ ਲੈ ਕੇ 2 ਧੜਿਆਂ ਵਿਚਾਲੇ ਹੋਈ ਝੜਪ...

ਵਾਹਨ ਨੂੰ ਪਾਰ ਕਰਨ ਨੂੰ ਲੈ ਕੇ 2 ਧੜਿਆਂ ਵਿਚਾਲੇ ਹੋਈ ਝੜਪ ਦੌਰਾਨ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਦੋ ਜਖ਼ਮੀ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਤੋਂ ਇਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਬਟਾਲਾ-ਗੁਰਦਾਸਪੁਰ ਰੋਡ ‘ਤੇ ਸਥਿਤ ਸਿੰਬਲ ਚੌਕ ਨੇੜੇ ਤਾਬੜਤੋੜ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨਾਂ ਦੇ ਦੋ ਧੜਿਆਂ ਵੱਲੋਂ ਇਹ ਫਾਈਰਿੰਗ ਨੂੰ ਅੰਜਾਮ ਦਿੱਤਾ ਗਿਆ ਹੈ। 

Advertisements

ਦੱਸਿਆ ਜਾ ਰਿਹਾ ਹੈ ਕਿ ਵਾਹਨ ਨੂੰ ਪਾਰ ਕਰਨ ਲੈ ਕੇ ਦੋਵੇਂ ਧੜਿਆਂ ਵਿਚਾਲੇ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ ਦੋਵੇਂ ਧਿਰਾਂ ਵਿਚਾਲੇ ਬਹਿਸ ਇਸ ਹੱਦ ਤੱਕ ਵਧ ਗਈ ਕਿ ਦੋਵਾਂ ਧਿਰਾਂ ਨੇ ਆਪਣੇ ਲਾਇਸੈਂਸੀ ਪਿਸਤੌਲਾਂ ਨਾਲ ਇੱਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। 

ਮ੍ਰਿਤਕ ਨੌਜਵਾਨ ਦੀ ਪਹਿਚਾਣ ਦੀਪ ਇੰਦਰ ਸਿੰਘ ਵਜੋਂ ਹੋਈ ਹੈ। ਜਦਕਿ ਇਸ ਦੌਰਾਨ ਦੋ ਨੌਜਵਾਨ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਪਵਨਪ੍ਰੀਤ ਸਿੰਘ ਅਤੇ ਜਗਜੀਤ ਸਿੰਘ ਵਜੋਂ ਹੋਈ ਹੈ ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਦੇ ਚੱਲਦੇ ਅੰਮ੍ਰਿਤਸਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। 

LEAVE A REPLY

Please enter your comment!
Please enter your name here