Monday, October 5, 2026
Home Hoshiarpur ਪੰਜਾਬ ਸਰਕਾਰ ਦੇ ਇਸ਼ਾਰੇ ਤੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਤੇ ਹੋਇਆ ਲੋਕਤੰਤਰ ਦਾ...

ਪੰਜਾਬ ਸਰਕਾਰ ਦੇ ਇਸ਼ਾਰੇ ਤੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਤੇ ਹੋਇਆ ਲੋਕਤੰਤਰ ਦਾ ਘਾਣ: ਜੀਟੀਯੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਇਸ਼ਾਰੇ ਤੇ ਕੱਲ੍ਹ ਪਟਿਆਲਾ ਵਿਖ਼ੇ 2600 ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਦੇ ਸ਼ਾਂਤਮਈ ਧਰਨੇ ਨੂੰ ਪੁਲਸੀਆ ਜ਼ਬਰ ਅਤੇ ਲਾਠੀਆਂ ਦੇ ਜ਼ੋਰ ਨਾਲ਼ ਦਬਾਉਣ ਦੀ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੀ ਕੋਝੀ ਅਤੇ ਸ਼ਰਮਨਾਕ ਕੋਸ਼ਸ਼ ਨੇ ਭਗਵੰਤ ਮਾਨ ਸਰਕਾਰ ਦਾ ਅਸਲੀ ਚੇਹਰਾ ਜਨਤਾ ਸਾਹਮਣੇ ਲਿਆ ਦਿੱਤਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਦੇ ਨੁਮਿੰਦਿਆਂ ਵੱਲੋਂ ਲੋਕ -ਸੱਥਾ ਵਿੱਚ ਪੰਜਾਬ ਦੇ ਨੌਜਵਾਨ ਅਤੇ ਮੁਲਾਜ਼ਮ ਵਰਗ ਨੂੰ ਜੋ ਸਬਜ-ਬਾਗ਼ ਦਿਖਾਏ ਸਨ ਉਹ ਹੁਣ ਸੱਤਾ ਵਿੱਚ ਆਉਣ ਤੋਂ ਬਾਦ ਦੂਰ -ਦੂਰ ਤੱਕ ਪੂਰੇ ਹੁੰਦੇ ਨਹੀਂ ਦਿੱਖ ਰਹੇ। ਪੰਜਾਬ ਦੇ ਵੱਖ -ਵੱਖ ਵਿਭਾਗਾਂ ਵਿੱਚ ਹਜ਼ਾਰਾਂ ਪੋਸਟਾਂ ਖ਼ਾਲੀ ਹੋਣ ਦੇ ਬਾਵਜੂਦ ਵੀ ਨੌਜਵਾਨ ਸੜਕਾਂ ਤੇ ਧਰਨਾ-ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋ ਰਹੇ ਹਨ ਅਤੇ ਉਹਨਾਂ ਨੂੰ ਹੱਕਾਂ ਬਦਲੇ ਲਾਠੀਆਂ ਮਿਲ ਰਹੀਆਂ ਹਨ। ਪੰਜਾਬ ਦੇ ਨੌਜਵਾਨ ਅਤੇ ਮੁਲਾਜ਼ਮ ਵਰਗ ਨੂੰ ਇਸ ਸਰਕਾਰ ਤੋਂ ਅਜਿਹੀ ਉਮੀਦ ਨਹੀਂ ਸੀ।

Advertisements

ਉਹਨਾਂ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿੱਥੇ ਪਟਿਆਲਾ ਵਿਖ਼ੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਤੇ ਹੋਏ ਪੁਲਸੀਆ ਤਸ਼ੱਦਦ ਦੀ ਘੋਰ ਨਿੰਦਾ ਕਰਦੀ ਹੈ, ਉੱਥੇ ਮੰਗ ਕਰਦੀ ਹੈ ਕਿ ਸਰਕਾਰ ਜਲਦ ਇਹਨਾਂ ਨੌਜਵਾਨਾਂ ਦੀ ਗੱਲ ਸੁਣੇ ਅਤੇ ਇਹਨਾਂ ਲਈ ਉੱਚਿਤ ਰੁਜ਼ਗਾਰ ਦਾ ਪ੍ਰਬੰਧ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਸੁਨੀਲ ਕੁਮਾਰ,ਲੈਕਚਰਾਰ ਅਮਰ ਸਿੰਘ, ਲੈਕਚਰਾਰ ਉਪਿੰਦਰ ਸਿੰਘ,ਵਿਕਾਸ ਸ਼ਰਮਾ, ਸੰਜੀਵ ਧੂਤ, ਪ੍ਰਿੰਸ ਗੜ੍ਹਦੀਵਾਲਾ,ਰਜਤ ਮਹਾਜਨ,ਲੈਕਚਰਾਰ ਹਰਵਿੰਦਰ ਸਿੰਘ, ਸ਼ਾਮ ਸੁੰਦਰ ਕਪੂਰ,ਕਮਲਦੀਪ ਸਿੰਘ, ਅਨੁਪਮ ਰਤਨ, ਹੈੱਡ-ਮਾਸਟਰ ਸੰਦੀਪ ਬਡੇਸਰੋਂ, ਹੈੱਡ-ਮਾਸਟਰ ਨਸੀਬ ਸਿੰਘ,ਅਸ਼ੋਕ ਕੁਮਾਰ,ਨਰੇਸ਼ ਕੁਮਾਰ ਮਿੱਢਾ, ਚਮਨ ਲਾਲ,ਅਮਰਜੀਤ ਸਿੰਘ,ਪਰਸ ਰਾਮ,ਬਲਵਿੰਦਰ ਸਿੰਘ, ਰਾਜੇਸ਼ ਅਰੋੜਾ,ਉਮੇਸ ਕੁਮਾਰ,ਸਰਬਜੀਤ ਸਿੰਘ, ਨਰਿੰਦਰ ਮੰਗਲ, ਸਰਬਜੀਤ ਸਿੰਘ, ਸਚਿਨ ਕੁਮਾਰ,ਜਸਵਿੰਦਰਪਾਲ,ਰਾਜ ਕੁਮਾਰ,ਸੰਦੀਪ ਕੁਮਾਰ,ਲੈਕਚਰਾਰ ਪ੍ਰਭਜੋਤ ਸਿੰਘ, ਰਣਵੀਰ ਸਿੰਘ,ਸਤਵਿੰਦਰ ਸਿੰਘ, ਪਰਮਜੀਤ ਕਾਤਿਬ,ਨਰਿੰਦਰ ਅਜਨੋਹਾ,ਲੈਕਚਰਾਰ ਪਵਨ ਕੁਮਾਰ ਗੋਇਲ, ਦਵਿੰਦਰ ਸਿੰਘ,ਅਸ਼ਵਨੀ ਰਾਣਾ, ਨਰਿੰਦਰ ਸਿੰਘ, ਮੈਡਮ ਪਰਮਜੀਤ ਕੌਰ ਸੂਸ, ਜਸਪ੍ਰੀਤ ਕੌਰ, ਬਲਜੀਤ ਕੌਸ਼ਲ, ਜਸਵੰਤ ਮੁਕੇਰੀਆਂ, ਮਨਜੀਤ ਸਿੰਘ , ਵਰਿੰਦਰ ਨਿਮਾਣਾ,ਸਤੀਸ਼ ਕੁਮਾਰ,ਪਰਮਜੀਤ ਸਿੰਘ, ਸੁਸ਼ੀਲ ਕੁਮਾਰ ਅਵਤਾਰ ਸਿੰਘ, ਲੈਕਚਰਾਰ ਨਰੇਸ਼ ਗੜ੍ਹਸ਼ੰਕਰ ਸਮੇਤ ਵੱਡੀ ਗਿਣਤੀ ‘ਚ ਅਧਿਆਪਕ ਹਾਜ਼ਰ ਸਨ।

LEAVE A REPLY

Please enter your comment!
Please enter your name here