
ਚੰਡੀਗੜ੍ਹ (ਦ ਸਟੈਲਰ ਨਿਊਜ਼)। ਭੱਖਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸਕੂਲਾਂ ਵਿੱਚ ਪਹਿਲਾਂ ਹੀ ਬੱਚਿਆਂ ਨੂੰ ਛੁੱਟੀਆਂ ਚੱਲ ਰਹੀਆਂ ਹਨ, ਹੁਣ ਮੁਲਾਜ਼ਮਾਂ ਦੇ ਲਈ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦਰਅਸਲ, ਪੰਜਾਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ 18 ਜੂਨ ਦਿਨ ਵੀਰਵਾਰ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ।











