
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਉਪ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦਾ ਚਾਰਜ ਸੰਭਾਲਣ ਤੇ ਹਰਜਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਪ੍ਰਿੰਸੀਪਲ ਤਰਲੋਚਨ ਸਿੰਘ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਅਨੀਰੁਧ ਮੋਦਗਿਲ ਸੂਬਾ ਮੁੱਖ ਸਲਾਹਕਾਰ, ਨਰਿੰਦਰ ਸੋਹਲ ਜ਼ਿਲ੍ਹਾ ਜਨਰਲ ਸਕੱਤਰ, ਹਰਪ੍ਰੀਤ ਸਿੰਘ ਨਸਰਾਲਾ, ਬਲਬੀਰ ਸਿੰਘ, ਭੁਪਿੰਦਰ ਕੁਮਾਰ, ਸਤਵਿੰਦਰ ਸਿੰਘ, ਪਰਮਜੀਤ ਸਿੰਘ, ਸੁਮਨ ਸਹਿਦੇਵ, ਦਿਪਤੀ, ਰੇਨੂੰ, ਸੁਰਿੰਦਰ ਕੌਰ, ਮੋਨਿਕਾ ਆਦਿ ਹਾਜ਼ਰ ਸਨ।












