Sunday, October 4, 2026
Home Crime ਬਾਈਕ ਖੋਹਣ ਤੇ ਪੈਟਰੋਲ ਪੰਪ ਤੇ ਫਾਇਰਿੰਗ ਕਰਨ ਵਾਲੇ ਆਰੋਪੀ ਦਾ ਐਨਕਾਊਂਟਰ

ਬਾਈਕ ਖੋਹਣ ਤੇ ਪੈਟਰੋਲ ਪੰਪ ਤੇ ਫਾਇਰਿੰਗ ਕਰਨ ਵਾਲੇ ਆਰੋਪੀ ਦਾ ਐਨਕਾਊਂਟਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਬਾਈਕ ਖੋਹਣ ਤੇ ਪੈਟਰੋਲ ਪੰਪ ਤੇ ਫਾਇਰਿੰਗ ਕਰਨ ਵਾਲੇ ਆਰੋਪੀ ਨੂੰ 32 ਘੰਟੇ ਅੰਦਰ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਕਿਸ਼ਨਪੁਰਾ ਨੇੜੇ ਕੀਤੀ ਗਈ ਹੈ। ਆਰੋਪੀ ਦੀ ਪਹਿਚਾਣ ਰੋਹਿਤ ਮੱਟੂ ਨਿਵਾਸੀ ਬਟਾਲਾ ਵੱਜੋਂ ਹੋਈ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ ਆਰੋਪੀ ਬੀਤੇ ਦਿਨ ਪਿੰਡ ਚਾਵਾ ਵਿੱਚ ਇਕ ਆਟਾ ਚੱਕੀ ਤੇ ਕੰਮ ਕਰਨ ਵਾਲੇ ਪ੍ਰਵਾਸੀ ਕੋਲੋਂ ਜ਼ਬਰਦਸਤੀ ਮੋਟਰਸਾਇਕਲ ਤੇ ਮੋਬਾਇਲ ਖੋਹ ਕੇ ਫਰਾਰ ਹੋ ਗਿਆ ਸੀ। ਇਸ ਲੁੱਟ ਨੂੰ ਅੰਜਾਮ ਦੇਣ ਤੋ ਬਾਅਦ ਤੁਰੰਤ ਆਰੋਪੀ ਨੇ ਜਗਤਪੁਰ ਕਲਾਂ ਸਥਿਤ ਇਕ ਪੈਟਰੋਲ ਪੰਪ ਤੇ ਫਾਇਰਿੰਗ ਕਰ ਦਿੱਤੀ ਸੀ।

ਐਸ.ਐਸ.ਪੀ. ਗੁਰਦਾਸਪੁਰ ਅਦਿਤਿਆ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਭੈਣੀ ਮੀਆਂ ਖਾਨ ਦੇ ਇਲਾਕੇ ਨੇੜੇ ਘੁੰਮ ਰਿਹਾ ਹੈ। ਪੁਲਿਸ ਪਾਰਟੀ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਇਲਾਕੇ ਦੀ ਨਾਕਾਬੰਦੀ ਕਰਕੇ ਜਦੋਂ ਮੁਲਜ਼ਮ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ।

ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿਚ ਕੀਤੀ ਗਈ ਫਾਇਰਿੰਗ ਵਿਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਪੁਲਿਸ ਨੇ ਉਸ ਨੂੰ ਕਾਬੂ ਲਿਆ। ਜ਼ਖਮੀ ਫਿਲਹਾਲ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਸਪਤਾਲੋਂ ਛੁੱਟੀ ਮਿਲਣ ਮਗਰੋਂ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਹੋਰ ਵੀ ਖੁਲਾਸੇ ਹੋ ਸਕਦੇ ਹਨ।

LEAVE A REPLY

Please enter your comment!
Please enter your name here