
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਮਿਤੀ 15 ਜੂਨ 2026 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸਿਆਰਪੁਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਸੋਨਾਲਿਕਾ ਟ੍ਰੈਕਟਰਜ਼ ਲਿਮਟਿਡ (ਕੰਪਨੀ ਰੋਲ), ਵਰਧਮਾਨ, ਆਈ.ਸੀ.ਆਈ.ਸੀ.ਆਈ. ਬੈਂਕ ਤੇ ਐਸ.ਆਈ.ਐਸ. ਸਕਿਊਰਿਟੀ ਕੰਪਨੀ ਵੱਲੋਂ ਭਾਗ ਲਿਆ ਜਾ ਰਿਹਾ ਹੈ।

ਇਸ ਪਲੇਸਮੈਂਟ ਕੈਂਪ ਵਿੱਚ ਇਨ੍ਹਾਂ ਕੰਪਨੀਆਂ ਵੱਲੋਂ ਘੱਟੋ-ਘੱਟ ਪੰਜਵੀਂ, ਦਸਵੀਂ, ਬਾਰਵੀਂ, ਗ੍ਰੈਜੂਏਸ਼ਨ ਪਾਸ ਤੇ ਆਈ.ਟੀ.ਆਈ. (ਸਾਰੇ ਟ੍ਰੇਡਜ਼) ਪਾਸ ਪ੍ਰਾਰਥੀਆਂ ਦੀ ਓਪਰੇਟਰ, ਹੈਲਪਰ, ਰੀਲੇਸ਼ਨਸ਼ਿਪ ਮੈਨੇਜਰ ਤੇ ਸਕਿਊਰਿਟੀ ਗਾਰਡ ਦੀ ਅਸਾਮੀ ਲਈ ਭਰਤੀ ਕੀਤੀ ਜਾਵੇਗੀ। ਇਨ੍ਹਾਂ ਕੰਪਨੀਆਂ ਵੱਲੋਂ ਭਰਤੀ ਕੀਤੇ ਜਾਣ ਵਾਲੇ ਪ੍ਰਾਰਥੀਆਂ ਨੂੰ 13500-26500/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਦੇ ਲਈ ਉਮੀਦਵਾਰ ਦੀ ਉਮਰ ਹੱਦ 18 ਤੋਂ 40 ਹੋਣੀ ਚਾਹੀਦੀ ਹੈ। ਚਾਹਵਾਨ ਯੋਗ ਪ੍ਰਾਰਥੀ ਮਿਤੀ 15 ਜੂਨ 2026 ਦਿਨ ਸੋਮਵਾਰ ਨੂੰ ਸਵੇਰੇ 09:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਐਮ.ਐਸ.ਡੀ.ਸੀ. ਬਿਲਡਿੰਗ, ਜਲੰਧਰ ਰੋਡ, ਹੁਸਿਆਰਪੁਰ ਵਿਖੇ ਆਪਣੇ ਰਿਜਿਊਮ ਦੀਆਂ 3-4 ਕਾਪੀਆਂ ਸਮੇਤ ਇਸ ਪਲੇਸਮੈਂਟ ਕੈਂਪ ਵਿਚ ਹਿੱਸਾ ਲੈ ਸਕਦੇ ਹਨ ਅਤੇ ਇਸ ਭਰਤੀ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।












