
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸਿ਼ਆਰਪੁਰ ਦੇ ਨਜ਼ਦੀਕੀ ਪਿੰਡ ਮੰਨਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਮ ਹਰਪਿੰਦਰ ਸਿੰਘ ਸੋਨੂੰ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ।

ਪਰਿਵਾਰ ਨੇ ਦੱਸਿਆ ਕਿ ਪਿੰਡ ਵਿਚ ਹੀ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਤੇ ਇਸ ਦੌਰਾਨ ਮਾਣਯੋਗ ਅਦਾਲਤ ਵੱਲੋਂ ਸਾਡੇ ਹੱਕ ਵਿਚ ਫੈਸਲਾ ਸੁਣਾਇਆ ਗਿਆ ਸੀ ਪਰ ਫਿਰ ਵੀ ਦੂਜੀ ਧਿਰ ਨੇ 8 ਦੇ ਕਰੀਬ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਹਰਪਿੰਦਰ ਦਾ ਕਤਲ ਕਰ ਦਿੱਤਾ ਗਿਆ। ਪਰਿਵਾਰ ਨੇ ਪੁਲਿਸ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਲਈ ਹੈ।












